SC ਕਮਿਸ਼ਨ ਦੇ ਦਖ਼ਲ ਪਿੱਛੋਂ ਪੰਜਾਬ ਵਿਧਾਨ ਸਭਾ ਵੱਲੋਂ ਰੋਸਟਰ ਰਜਿਸਟਰ ਲਾਗੂ ਕਰਨ ਲਈ ਕਮੇਟੀ ਗਠਤ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਪਿੱਛੋਂ ਪੰਜਾਬ ਵਿਧਾਨ ਸਭਾ ਨੇ ਰੋਸਟਰ ਰਜਿਸਟਰ ਲਾਗੂ ਕਰਨ ਲਈ ਕਮੇਟੀ ਦਾ ਗਠਨ ਕੀਤਾ।

SC Commission Chairperson Tejinder Kaur

 

ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (SC Commission) ਦੇ ਦਖ਼ਲ ਪਿੱਛੋਂ ਪੰਜਾਬ ਵਿਧਾਨ ਸਭਾ ਨੇ ਰੋਸਟਰ ਰਜਿਸਟਰ (Roaster Register) ਲਾਗੂ ਕਰਨ ਲਈ ਕਮੇਟੀ ਦਾ ਗਠਨ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਤੇਜਿੰਦਰ ਕੌਰ (Chairperson Tejinder Kaur) ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਰਮਚਾਰੀਆਂ ਵੱਲੋਂ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਤਰੱਕੀਆਂ ਸਮੇਂ ਰਾਖਵਾਂਕਰਨ ਨੀਤੀ ਦਾ ਬਣਦਾ ਲਾਭ ਨਹੀਂ ਦਿੱਤਾ ਜਾ ਰਿਹਾ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਾਂਚ ਕੀਤੀ ਗਈ ਅਤੇ ਦੋਸ਼ਾਂ ਨੂੰ ਸਹੀ ਪਾਇਆ ਗਿਆ, ਜਿਸ 'ਤੇ ਕਮਿਸ਼ਨ ਵੱਲੋਂ ਵਿਧਾਨ ਸਭਾ ਨੂੰ ਅਨੁਸੂਚਿਤ ਜਾਤੀਆਂ ਨੂੰ ਬਣਦੇ ਹੱਕ ਦੇਣ ਲਈ ਲਿਖਿਆ ਗਿਆ ਸੀ। ਚੇਅਰਪਰਸਨ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਲਿਖਤੀ ਤੌਰ 'ਤੇ ਸੂਚਿਤ ਕੀਤਾ ਗਿਆ ਹੈ ਕਿ ਕਮਿਸ਼ਨ ਦੀਆਂ ਹਦਾਇਤਾਂ ਨੂੰ ਮੰਨਦੇ ਹੋਏ ਪੰਜਾਬ ਵਿਧਾਨ ਸਭਾ ਵੱਲੋਂ ਰੋਸਟਰ ਰਜਿਸਟਰ ਨੂੰ ਲਾਗੂ ਕਰਨ ਲਈ ਇਕ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।