ਪੰਜਾਬ ਸਰਕਾਰ ਨੇ ਰਾਜਪਾਲ ਨੂੰ ਦੱਸਿਆ ਵਿਧਾਨ ਸਭਾ ਇਜਲਾਸ ਦਾ ਏਜੰਡਾ, ਇਹਨਾਂ ਮੁੱਦਿਆਂ ’ਤੇ ਹੋਵੇਗੀ ਚਰਚਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਕਾਰ ਨੇ ਕਿਹਾ ਕਿ ਇਸ ਸੈਸ਼ਨ ਵਿਚ ਜੀਐਸਟੀ, ਪਰਾਲੀ ਤੇ ਬਿਜਲੀ ਵਰਗੇ ਕਈ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ।

Bhagwant Mann

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਇਜਲਾਸ ਨੂੰ ਲੈ ਕੇ ਜਾਰੀ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ ਹੁਣ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਪੱਤਰ ਦਾ ਜਵਾਬ ਦਿੱਤਾ ਹੈ। ਵਿਧਾਨ ਸਭਾ ਸੈਸ਼ਨ ਦੌਰਾਨ ਹੋਣ ਵਾਲੀ ਕਾਰਵਾਈ ਏਜੰਡਾ ਦੱਸਦਿਆ ਸਰਕਾਰ ਨੇ ਕਿਹਾ ਕਿ ਇਸ ਸੈਸ਼ਨ ਵਿਚ ਜੀਐਸਟੀ, ਪਰਾਲੀ ਤੇ ਬਿਜਲੀ ਵਰਗੇ ਕਈ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ।

ਦੱਸ ਦੇਈਏ ਕਿ ਅੱਜ ਰਾਜਪਾਲ ਨੇ ਸਰਕਾਰ ਵੱਲੋਂ 27 ਸਤੰਬਰ ਨੂੰ ਬੁਲਾਏ ਗਏ ਵਿਸ਼ੇਸ਼ ਸੈਸ਼ਨ ਬਾਰੇ ਏਜੰਡਾ ਮੰਗਿਆ ਸੀ, ਜਿਸ ਤੋਂ ਬਾਅਦ ਸਰਕਾਰ ਨੇ ਇਸ 'ਤੇ ਨਾਰਾਜ਼ਗੀ ਪ੍ਰਗਟਾਈ ਸੀ। ਹਾਲਾਂਕਿ ਸਰਕਾਰ ਦੀ ਨਰਾਜ਼ਗੀ ਨੂੰ ਦੇਖਦੇ ਹੋਏ ਰਾਜਪਾਲ ਨੇ ਵੀ ਸਰਕਾਰ ਨੂੰ ਪੱਤਰ ਲਿਖ ਕੇ ਆਪਣੇ ਅਧਿਕਾਰਾਂ ਬਾਰੇ ਦੱਸਿਆ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਇਸ ਸੈਸ਼ਨ ਬਾਰੇ ਜਾਣਕਾਰੀ ਦਿੰਦੇ ਹੋਏ ਰਾਜਪਾਲ ਦੇ ਪੱਤਰ ਦਾ ਜਵਾਬ ਦਿੱਤਾ ਹੈ।