PM Narendra Modi: 32 ਦਿਨਾਂ ’ਚ ਪੀਐਮ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਨਾਲ ਦੂਜੀ ਵਾਰ ਕੀਤੀ ਮੁਲਾਕਾਤ

ਏਜੰਸੀ

ਖ਼ਬਰਾਂ, ਪੰਜਾਬ

PM Narendra Modi: PM ਮੋਦੀ ਨੇ ਲਿਖਿਆ- ਅਸੀਂ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​ਕਰਨ ਲਈ ਯੂਕਰੇਨ ਦੌਰੇ ਦੌਰਾਨ ਲਏ ਗਏ ਫੈਸਲਿਆਂ ਨੂੰ ਲਾਗੂ ਕਰਨ ਲਈ ਵਚਨਬੱਧ ਹਾਂ।

PM Modi met the President of Ukraine for the second time in 32 days

 

PM Narendra Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਅਮਰੀਕਾ ਦੌਰੇ ਦੇ ਤੀਜੇ ਦਿਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ। 32 ਦਿਨਾਂ ਦੇ ਅੰਦਰ ਦੋਹਾਂ ਨੇਤਾਵਾਂ ਦੀ ਇਹ ਦੂਜੀ ਮੁਲਾਕਾਤ ਸੀ। ਮੋਦੀ ਨੇ 23 ਅਗਸਤ ਨੂੰ ਯੂਕਰੇਨ ਦੇ ਦੌਰੇ ਦੌਰਾਨ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ ਸੀ।

ਮੋਦੀ ਨੇ ਨਿਊਯਾਰਕ 'ਚ ਜ਼ੇਲੇਂਸਕੀ ਨਾਲ ਮੁਲਾਕਾਤ ਦੀ ਫੋਟੋ ਇੰਸਟਾਗ੍ਰਾਮ 'ਤੇ ਪੋਸਟ ਕੀਤੀ ਹੈ। ਉਨ੍ਹਾਂ ਲਿਖਿਆ- ਅਸੀਂ ਦੁਵੱਲੇ ਸਬੰਧਾਂ ਨੂੰ ਮਜ਼ਬੂਤ​ਕਰਨ ਲਈ ਯੂਕਰੇਨ ਦੌਰੇ ਦੌਰਾਨ ਲਏ ਗਏ ਫੈਸਲਿਆਂ ਨੂੰ ਲਾਗੂ ਕਰਨ ਲਈ ਵਚਨਬੱਧ ਹਾਂ।

ਇਸ ਦੇ ਨਾਲ ਹੀ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਮੋਦੀ ਨੇ ਜ਼ੇਲੇਂਸਕੀ ਨੂੰ ਕਿਹਾ ਹੈ ਕਿ ਉਹ ਰੂਸ-ਯੂਕਰੇਨ ਜੰਗ ਨੂੰ ਲੈ ਕੇ ਕਈ ਦੇਸ਼ਾਂ ਦੇ ਨੇਤਾਵਾਂ ਨਾਲ ਗੱਲਬਾਤ ਕਰਦੇ ਰਹਿੰਦੇ ਹਨ। ਸਾਰਿਆਂ ਦਾ ਮੰਨਣਾ ਹੈ ਕਿ ਜੰਗਬੰਦੀ ਦਾ ਕੋਈ ਰਸਤਾ ਜਲਦੀ ਲੱਭਿਆ ਜਾਣਾ ਚਾਹੀਦਾ ਹੈ।

ਜ਼ੇਲੇਂਸਕੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਯੁੱਧ ਰੋਕਣ ਦੀਆਂ ਕੋਸ਼ਿਸ਼ਾਂ ਲਈ ਧੰਨਵਾਦ ਕੀਤਾ। ਜ਼ੇਲੇਂਸਕੀ ਨੇ ਮੋਦੀ ਦੇ ਯੂਕਰੇਨ ਦੌਰੇ ਦੀ ਵੀ ਤਾਰੀਫ ਕੀਤੀ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਰਾਤ ਸੰਯੁਕਤ ਰਾਸ਼ਟਰ ਮਹਾਸਭਾ (UNGA) ਦੇ ਭਵਿੱਖ ਦੇ ਸੰਮੇਲਨ ਨੂੰ ਸੰਬੋਧਨ ਕੀਤਾ। ਕਰੀਬ 4 ਮਿੰਟ ਦੇ ਭਾਸ਼ਣ ਵਿੱਚ ਪੀਐਮ ਮੋਦੀ ਨੇ ਦੁਨੀਆ ਦੇ ਸੁਰੱਖਿਅਤ ਭਵਿੱਖ ਨੂੰ ਲੈ ਕੇ ਭਾਰਤ ਦਾ ਪੱਖ ਪੇਸ਼ ਕੀਤਾ।

ਉਨ੍ਹਾਂ ਨੇ ਸੰਯੁਕਤ ਰਾਸ਼ਟਰ ਤੋਂ ਦੁਨੀਆ ਦੇ ਪ੍ਰਮੁੱਖ ਅਦਾਰਿਆਂ ਵਿੱਚ ਬਦਲਾਅ ਦੀ ਮੰਗ ਕੀਤੀ। ਮੋਦੀ ਨੇ ਕਿਹਾ, "ਮਨੁੱਖਤਾ ਦੀ ਸਫਲਤਾ ਮਿਲ ਕੇ ਕੰਮ ਕਰਨ ਵਿੱਚ ਹੈ। ਜੰਗ ਦੇ ਮੈਦਾਨ ਵਿੱਚ ਨਹੀਂ। ਵਿਸ਼ਵ ਸ਼ਾਂਤੀ ਲਈ ਵਿਸ਼ਵ ਸੰਸਥਾਵਾਂ ਵਿੱਚ ਬਦਲਾਅ ਜ਼ਰੂਰੀ ਹੈ।"