Sri Fatehgarh Sahib: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਗਾਲਾਂ ਕੱਢਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿੰਡ ਵਾਸੀਆਂ ਨੇ ਵਰਿੰਦਰ ਸਿੰਘ ਦੇ ਘਰ 'ਚ ਕਿਸੇ ਵੀ ਪ੍ਰੋਗਰਾਮ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਾ ਕਰਨ ਦਾ ਕੀਤਾ ਮਤਾ ਪਾਸ

Sri Fatehgarh Sahib: A case has been registered against those who insulted Sri Guru Gobind Singh Ji

ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਕਮਾਲੀ ਨੂੰ ਪੈਂਦੇ ਥਾਣਾ ਬਡਾਲੀ ਆਲਾ ਸਿੰਘ ਵਿਖੇ ਪੁਲਿਸ ਨੇ ਵਰਿੰਦਰ ਸਿੰਘ ਅਤੇ ਉਸਦੀ ਪਤਨੀ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਗਾਲਾਂ ਕੱਢਣ ਦਾ ਇਲਜ਼ਾਮ ਲੱਗਿਆ ਹੈ। ਇਸ ਬਾਰੇ ਸ਼ਿਕਾਇਤਕਰਤਾ ਪ੍ਰਗਟ ਸਿੰਘ ਨੇ ਦੱਸਿਆ ਹੈ ਕਿ ਵਰਿੰਦਰ ਸਿੰਘ ਉਸ ਨੂੰ ਦੇਖ ਕੇ ਅਚਾਨਕ ਗੁੱਸੇ ਵਿੱਚ ਆ ਗਿਆ ਅਤੇ ਉਸ ਨੂੰ ਗਾਲੀ-ਗਲੋਚ ਕਰਨ ਲੱਗਿਆ, ਜਿਸ ਤੋਂ ਬਾਅਦ ਵਰਿੰਦਰ ਸਿੰਘ ਉਸ ਨੂੰ ਦੇਖ ਕੇ ਅਚਾਨਕ ਗੁੱਸੇ ਵਿੱਚ ਆ ਗਿਆ ਅਤੇ ਉਸ ਨੇ ਇਸ ਦੌਰਾਨ ਵਰਿੰਦਰ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀਨ ਨੂੰ ਵੀ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਜਦੋਂ ਕੋਲ ਖੜ੍ਹੇ ਪਿੰਡ ਲੋਕਾਂ ਨੇ ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਗਾਲ੍ਹਾਂ ਕੱਢਦਾ ਰਿਹਾ।

ਬਾਅਦ ਵਿੱਚ ਪ੍ਰਗਟ ਸਿੰਘ ਨੇ ਨਿਹੰਗ ਸਿੰਘ ਧੜੇ ਨੂੰ ਇਸ ਮਾਮਲੇ ਦੀ ਸੂਚਨਾ ਦਿੱਤੀ ਅਤੇ ਨਿਹੰਗ ਸਿੰਘ ਨੇ ਪਿੰਡ ਕਮਾਲੀ ਵਿਖੇ ਪਹੁੰਚ ਕੇ ਵਰਿੰਦਰ ਸਿੰਘ ਦਾ ਕਥਿਤ ਤੌਰ ਉਤੇ ਸੌਦਾ ਲਾ ਦਿੱਤਾ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪ੍ਰਗਟ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਵਰਿੰਦਰ ਦੀ ਪਤਨੀ ਉਸ ਦੇ ਘਰ ਆਈ ਅਤੇ ਉਸ ਨੂੰ ਗਾਲ੍ਹਾਂ ਕੱਢੀਆਂ ਅਤੇ ਬੁਰਾ-ਭਲਾ ਕਿਹਾ। ਪੁਲਿਸ ਅਧਿਕਾਰੀ ਰਕੇਸ਼ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਵਰਿੰਦਰ ਸਿੰਘ ਅਤੇ ਉਸ ਦੀ ਪਤਨੀ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਜ਼ਖ਼ਮੀ ਵਰਿੰਦਰ ਸਿੰਘ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਪਿੰਡ ਵਿੱਚ ਇੱਕ ਮਤਾ ਵੀ ਪਾਸ ਕੀਤਾ ਗਿਆ ਹੈ ਜਿਸ ਵਿੱਚ ਲਿਖਿਆ ਗਿਆ ਹੈ ਕਿ ਵਰਿੰਦਰ ਸਿੰਘ ਦੇ ਘਰ ਕੋਈ ਵੀ ਖੁਸ਼ੀ ਹੋਵੇ ਜਾਂ ਗਮੀ ਹੋਵੇ ਪਰ ਉਸਦੇ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਹੀਂ ਕੀਤਾ ਜਾਵੇਗਾ।