ਦਿੜ੍ਹਬਾ ਦੇ ਪਿੰਡ ਖਨਾਲ ’ਚ 22 ਸਾਲਾ ਨੌਜਵਾਨ ਦੀ ਸ਼ੱਕੀ ਹਾਲਤ ’ਚ ਹੋਈ ਮੌਤ
ਸੁੰਨਸਾਨ ਜਗ੍ਹਾ ’ਤੇ ਮਿਲੀ ਨੌਜਵਾਨ ਦੀ ਮ੍ਰਿਤਕ ਦੇਹ
ਦਿੜ੍ਹਬਾ : ਸੰਗਰੂਰ ਜਿਲ਼੍ਹੇ ਦੇ ਦਿੜ੍ਹਬਾ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਪਿੰਡ ਖਨਾਲ ਵਿਚ ਇਕ 22 ਸਾਲਾ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਨੌਜਵਾਨ ਜਸਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਸੁੰਨਸਾਨ ਜਗ੍ਹਾ ਤੋਂ ਸ਼ੱਕੀ ਹਾਲਤ ਵਿਚ ਪਈ ਹੋਈ ਮਿਲੀ। ਜਿਸ ਤੋਂ ਬਾਅਦ ਪਿੰਡ ਦੇ ਕੁੱਝ ਵਿਅਕਤੀਆਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਨੇ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਜਸ਼ਨਪ੍ਰੀਤ ਸਿੰਘ ਪਿੰਡ ਖਨਾਲ ਵਿਖੇ ਆਪਣੇ ਮਾਤਾ-ਪਿਤਾ ਨਾਲ ਰਹਿੰਦਾ ਸੀ ਅਤੇ ਉਹ ਖੇਤੀ ਦਾ ਕੰਮ ਕਰਦਾ ਸੀ। ਮ੍ਰਿਤਕ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਦੋ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪਰਿਵਾਰ ਨੇ ਕਿਹਾ ਕਿ ਸਾਨੂੰ ਇਨਸਾਫ਼ ਚਾਹੀਦਾ ਹੈ ਅਤੇ ਜਿਹੜੇ ਆਰੋਪੀਆਂ ਨੇ ਜਸ਼ਨਪ੍ਰੀਤ ਸਿੰਘ ਦੀ ਜਾਨ ਲਈ ਉਨ੍ਹਾਂ ਨੂੰ ਵੀ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ। ਦਿੜ੍ਹਬਾ ਦੇ ਐਸ.ਐਚ. ਓ. ਕਮਲਦੀਪ ਸਿੰਘ ਨੇ ਕਿਹਾ ਕਿ ਪਿੰਡ ਖਨਾਲ ਖੁਰਦ ਦੇ ਵਿਅਕਤੀਆਂ ਖ਼ਿਲਾਫ਼ ਧਾਰਾ 302 ਦੇ ਤਹਿਤ ਮਾਮਲਾ ਕਰ ਲਿਆ ਗਿਆ ਹੈ ਅਤੇ ਸਬੰਧਤ ਵਿਅਕਤੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਤੋਂ ਬਾਅਦ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਮੰਗਿਆ ਜਾਵੇਗਾ।