ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੇ ਮੁਫ਼ਤ ਬੀਜ ਮੁਹੱਈਆ ਕਰਵਾਏਗੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜ ਲੱਖ ਏਕੜ ਜ਼ਮੀਨ ਲਈ ਦਿੱਤੇ ਜਾਣਗੇ ਮੁਫ਼ਤ ਬੀਜ

The Punjab government will provide free wheat seeds to flood-affected farmers

ਚੰਡੀਗੜ੍ਹ: ਕੁਦਰਤੀ ਆਫ਼ਤ ਕਰਕੇ ਪੰਜਾਬ ਇਸ ਸਮੇਂ ਸੰਕਟ ਵਿੱਚੋਂ ਲੰਘ ਰਿਹਾ ਹੈ। ਹੜ੍ਹ ਕਾਰਨ 5 ਲੱਖ ਏਕੜ ਫ਼ਸਲ ਖਰਾਬ ਹੋ ਗਈ ਹੈ ਅਤੇ ਕਿਸਾਨ ਇਸ ਹਾਲਤ ਵਿੱਚ ਨਹੀਂ ਹੈ ਕਿ ਉਹ ਬੀਜ ਖਰੀਦ ਸਕਣ। ਇਸ ਲਈ ਸਰਕਾਰ ਨੇ 5 ਲੱਖ ਏਕੜ ਖੇਤਾਂ ਲਈ ਕਣਕ ਦਾ ਬੀਜ ਮੁਫ਼ਤ ਉਪਲੱਬਧ ਕਰਵਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਦੌਰਾਨ ਕਿਸਾਨਾਂ ਨੂੰ 2 ਲੱਖ ਕੁਇੰਟਲ ਬੀਜ ਮੁਫ਼ਤ ਦਿੱਤਾ ਜਾਵੇਗਾ। ਅਸੀਂ ਸੂਬੇ ਦੇ ਕਿਸਾਨਾਂ ਨੂੰ ਮੁੜ ਤੋਂ ਪੈਰਾਂ 'ਤੇ ਖੜ੍ਹਾ ਕਰਨ ਅਤੇ ਉਨ੍ਹਾਂ ਦੇ ਖੇਤਾਂ ਵਿੱਚ ਨਵੀਂ ਜ਼ਿੰਦਗੀ ਬੀਜਣ ਦਾ ਇੱਕ ਛੋਟਾ ਜਿਹਾ ਉਪਰਾਲਾ ਕਰਨ ਦੀ ਕੋਸ਼ਿਸ ਕਰ ਰਹੇ ਹਾਂ। ਇਸ ਔਖੀ ਘੜੀ 'ਚ ਸਾਡੀ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।