ਹਾਈ ਕੋਰਟ ਨੇ ਬੇਅਦਬੀ ਘਟਨਾਵਾਂ 'ਚ ਡੇਰਾ ਮੁਖੀ ਦੀ ਭੂਮਿਕਾ ਬਾਰੇ ਪੰਜਾਬ ਸਰਕਾਰ ਦਾ ਪੱਖ ਪੁਛਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਵਾਪਰੀਆਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਡੇਰਾ ਸਿਰਸਾ ਖ਼ਾਸਕਰ ਡੇਰਾ ਮੁਖੀ......

Punjab and Haryana High Court

ਚੰਡੀਗੜ੍ਹ : ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਵਾਪਰੀਆਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਡੇਰਾ ਸਿਰਸਾ ਖ਼ਾਸਕਰ ਡੇਰਾ ਮੁਖੀ ਰਾਮ ਰਹੀਮ ਦਾ ਹੱਥ ਹੋਣ ਬਾਰੇ ਹਾਈ ਕੋਰਟ ਨੇ ਪੰਜਾਬ ਸਰਕਾਰ ਦਾ ਪੱਖ ਪੁਛਿਆ ਹੈ। ਸੌਦਾ ਸਾਧ ਵਿਰੁਧ ਕੇਸ ਦਰਜ ਕਰਨ ਦੀ ਮੰਗ ਸਬੰਧੀ ਪਟੀਸ਼ਨ ਉਤੇ ਮੰਗਲਵਾਰ ਨੂੰ ਹਾਈ ਕੋਰਟ ਵਿਚ ਸੁਣਵਾਈ ਹੋਈ। ਹਾਈ ਕੋਰਟ ਨੇ ਸਰਕਾਰ ਨੂੰ ਅਪਣਾ ਪੱਖ ਰੱਖਣ ਦੇ ਨਿਰਦੇਸ਼ ਦਿਤੇ ਹਨ।  ਕੇਸ ਦੀ ਸੁਣਵਾਈ 12 ਨਵੰਬਰ ਤਕ ਮੁਲਤਵੀ ਕਰ ਦਿਤੀ ਗਈ ਹੈ। ਬੇਅਦਬੀ

ਡੇਰਾ ਸਿਰਸਾ ਦਾ ਸਾਬਕਾ ਚੇਲਾ ਹੋਣ ਦਾ ਦਾਅਵਾ ਕਰ ਰਹੇ ਬਠਿੰਡਾ ਵਾਸੀ ਭੁਪਿੰਦਰ ਸਿੰਘ ਗੋਰਾ ਨੇ ਇਹ ਪਟੀਸ਼ਨ ਦਾਖ਼ਲ ਕੀਤੀ ਹੈ। ਵਕੀਲ ਮਹਿੰਦਰ ਸਿੰਘ ਜੋਸ਼ੀ ਨੇ ਦਸਿਆ ਕਿ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰੀਪੋਰਟ ਵਿਚ ਕਿਹਾ ਗਿਆ ਹੈ ਕਿ ਬੇਅਦਬੀ ਕੇਸਾਂ 'ਚ ਫੜੇ ਗਏ ਮੁਲਜ਼ਮਾਂ ਖ਼ਾਸਕਰ ਮਹਿੰਦਰਪਾਲ ਬਿੱਟੂ ਅਤੇ ਹੋਰਨਾਂ ਦਾ ਸਿੱਧਾ ਸਬੰਧ ਡੇਰੇ ਨਾਲ ਹੈ। ਪਟੀਸ਼ਨ ਤਹਿਤ ਮੰਗ ਕੀਤੀ ਗਈ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਦੀ ਸਾਜ਼ਸ਼ ਡੇਰੇ 'ਚ ਘੜੀ ਗਈ ਹੋਣ ਦੀ ਜਾਂਚ ਕੀਤੀ ਜਾਵੇ ਅਤੇ ਇਸ ਲਈ ਡੇਰਾ ਮੁਖੀ ਵਿਰੁਧ ਐਫ਼ਆਈਆਰ ਦਰਜ ਕੀਤੀ ਜਾਵੇ। 

Related Stories