ਸ੍ਰੀ ਬ੍ਰਹਮ ਮਹਿੰਦਰਾ ਤੇ ਸਰਕਾਰੀਆ ਅੱਜ ਫਿਰ ਮਰੀਜ਼ਾਂ ਦਾ ਹਾਲ ਪੁੱਛਣ ਪਹੁੰਚੇ ਹਸਪਤਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿਹਤ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਅਤੇ ਮਾਲ ਮੰਤਰੀ ਸ. ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅੱਜ ਮੁੜ ਰੇਲ ਹਾਦਸੇ ਦੇ ਪੀੜਤਾਂ ਦਾ ਹਾਲ ਪੁੱਛਣ ਲਈ ਨਿੱਜੀ ਹਸਪਤਾਲ...

Health Minister

ਚੰਡੀਗੜ੍ਹ (ਸਸਸ) : ਸਿਹਤ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਅਤੇ ਮਾਲ ਮੰਤਰੀ ਸ. ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅੱਜ ਮੁੜ ਰੇਲ ਹਾਦਸੇ ਦੇ ਪੀੜਤਾਂ ਦਾ ਹਾਲ ਪੁੱਛਣ ਲਈ ਨਿੱਜੀ ਹਸਪਤਾਲ ਗਏ। ਇਸ ਮੌਕੇ ਉਨਾਂ ਮਰੀਜਾਂ ਨੂੰ ਮਿਲ ਰਹੇ ਇਲਾਜ ਬਾਰੇ ਪੁੱਛਿਆ ਤੇ ਡਾਕਟਰਾਂ ਕੋਲੋਂ ਉਨਾਂ ਦੀ ਸਿਹਤ ਦਾ ਹਾਲ ਵੀ ਜਾਣਿਆ। ਉਨਾਂ ਮਰੀਜਾਂ ਨੂੰ ਕਿਹਾ ਕਿ ਉਨਾਂ ਨੂੰ ਨਿੱਜੀ ਹਸਪਤਾਲਾਂ ਵਿਚ ਵੀ ਕਿਸੇ ਤਰਾਂ ਦੇ ਪੈਸੇ ਦੇਣ ਦੀ ਲੋੜ ਨਹੀਂ, ਇਹ ਸਾਰਾ ਖ਼ਰਚਾ ਸਰਕਾਰ ਕਰ ਰਹੀ ਹੈ ਅਤੇ ਉਨਾਂ ਦੀ ਸਿਹਤਯਾਬੀ ਤੱਕ ਕਰੇਗੀ।

ਉਨਾਂ ਚੱਲ ਰਹੇ ਇਲਾਜ 'ਤੇ ਤਸੱਲੀ  ਪ੍ਰਗਟਾਈ ਅਤੇ ਦੱਸਿਆ ਕਿ ਡਾਕਟਰਾਂ ਅਨੁਸਾਰ ਮਰੀਜ਼ ਤੇਜ਼ੀ ਨਾਲ ਸਿਹਤਯਾਬ ਹੋ ਰਹੇ ਹਨ ਅਤੇ ਆਸ ਹੈ ਕਿ ਆਉਣ ਵਾਲੇ ਦਿਨਾਂ ਵਿਚ ਕਈ ਮਰੀਜ਼ਾਂ ਨੂੰ ਹਸਪਤਾਲਾਂ ਤੋਂ ਛੁੱਟੀ ਮਿਲ ਜਾਵੇਗੀ। ਸ੍ਰੀ ਮਹਿੰਦਰਾ ਨੇ ਦੱਸਿਆ ਕਿ ਅਸੀਂ ਜਿੱਥੇ ਇੰਨਾ ਮਰੀਜਾਂ ਦਾ ਇਲਾਜ ਕਰਵਾ ਰਹੇ ਹਾਂ, ਉਥੇ ਇੰਨਾਂ ਦੇ ਘਰ ਪਹੁੰਚ ਕੇ ਇੰਨਾਂ ਦੇ ਸਮਾਜਿਕ ਤੇ ਆਰਥਿਕ ਸਰਵੇਖਣ ਵੀ ਟੀਮਾਂ ਵਲੋਂ ਕੀਤਾ ਜਾ ਰਿਹਾ ਹੈ, ਜਿਸ ਅਧਾਰ 'ਤੇ ਭਵਿੱਖ ਵਿਚ ਇਨਾਂ ਦੀ ਸਾਂਭ-ਸੰਭਾਲ ਤੇ ਮੁੜ ਵਸੇਬੇ ਦਾ ਕੰਮ ਸ਼ੁਰੂ ਹੋਵੇਗਾ।

ਉਨਾਂ ਦੱਸਿਆ ਕਿ ਮ੍ਰਿਤਕ ਵਿਅਕਤੀਆਂ ਦੇ ਜਿਹੜੇ ਵਾਰਸਾਂ ਦੀ ਪ੍ਰਸ਼ਾਸਨ ਵਲੋਂ ਪੁਸ਼ਟੀ ਹੋ ਰਹੀ ਹੈ, ਉਨਾਂ ਨੂੰ ਨਾਲੋ-ਨਾਲ ਮੁਆਵਜ਼ਾ ਰਾਸ਼ੀ ਦੇ ਚੈੱਕ ਦਿਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮੌਜੂਦਾ ਲੋੜਾਂ ਦੀ ਪੂਰਤੀ ਵੀ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਨੇ ਸਿਹਤ ਵਿਭਾਗ ਵਲੋਂ ਮਰੀਜਾਂ ਦੀ ਕੀਤੀ ਜਾ ਰਹੀ ਦੇਖਭਾਲ 'ਤੇ ਤਸੱਲੀ ਪ੍ਰਗਟ ਕਰਦੇ ਕਿਹਾ ਕਿ ਮੈਨੂੰ ਤਸੱਲੀ ਹੈ ਕਿ ਸਾਰੇ ਮਰੀਜਾਂ ਨੂੰ ਸਾਡੇ ਡਾਕਟਰਾਂ ਨੇ ਬੜੇ ਢੰਗ ਤਰੀਕੇ ਨਾਲ ਸਾਂਭਿਆ ਤੇ ਇਲਾਜ ਕੀਤਾ ਹੈ।

ਉਨਾਂ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਦੀ ਟੀਮ ਵਲੋਂ ਜ਼ਖਮੀਆਂ ਦੀ ਸਾਂਭ-ਸੰਭਾਲ ਲਈ ਕੀਤੇ ਗਏ ਪ੍ਰਬੰਧਾਂ 'ਤੇ ਵੀ ਤਸੱਲੀ ਮਹਿਸੂਸ  ਕੀਤੀ ਅਤੇ ਕਿਹਾ ਕਿ ਅਜਿਹਾ ਕਰਕੇ ਇੰਨਾਂ ਨੇ ਪੀੜਤ ਪਰਿਵਾਰਾਂ ਦੇ ਜ਼ਖਮਾਂ 'ਤੇ ਮਲਮ ਪੱਟੀ ਲਗਾਉਣ ਦਾ ਕੰਮ ਕੀਤਾ ਹੈ, ਜੋ ਕਿ ਸਮੇਂ ਦੀ ਵੱਡੀ ਲੋੜ ਸੀ।