ਮਮਦੋਟ : ਪਤਨੀ ਦਾ ਕਤਲ ਕਰਨ ਤੋਂ ਬਾਅਦ ਪਤੀ ਨੇ ਕੀਤੀ ਖ਼ੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਥਾਣਾ ਮਮਦੋਟ ਦੇ ਅਧੀਨ ਪੈਂਦੀ ਚੌਂਕੀ ਮੋਹਰੇ ਵਾਲਾ ਦੇ ਇਕ ਪਿੰਡ ਭਾਵੜਾ ਆਜ਼ਮ ਸ਼ਾਹ ‘ਚ ਇਕ ਪਤੀ ਵਲੋਂ ਅਪਣੀ ਪਤਨੀ ਦਾ ਕਤਲ...

Murder

ਮਮਦੋਟ (ਪੀਟੀਆਈ) : ਥਾਣਾ ਮਮਦੋਟ ਦੇ ਅਧੀਨ ਪੈਂਦੀ ਚੌਂਕੀ ਮੋਹਰੇ ਵਾਲਾ ਦੇ ਇਕ ਪਿੰਡ ਭਾਵੜਾ ਆਜ਼ਮ ਸ਼ਾਹ ‘ਚ ਇਕ ਪਤੀ ਵਲੋਂ ਅਪਣੀ ਪਤਨੀ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਨਾਲ ਪੂਰੇ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਜਾਣਕਾਰੀ ਦੇ ਮੁਤਾਬਕ, ਪਤੀ ਨੇ ਅਪਣੀ ਪਤਨੀ ਦਾ ਕਤਲ ਕਰ ਕੇ ਖ਼ੁਦ ਨੂੰ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ।

ਮਿਲੀ ਜਾਣਕਾਰੀ ਦੇ ਮੁਤਾਬਕ ਇਹ ਘਟਨਾ ਅੱਜ ਸਵੇਰੇ 5 ਵਜੇ ਵਾਪਰੀ ਜਦੋਂ ਮ੍ਰਿਤਕ ਪਤੀ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਅਪਣੀ ਪਤਨੀ ਦੀ ਗਰਦਨ ‘ਤੇ ਚਾਕੂ ਨਾਲ ਹਮਲਾ ਕਰ ਕੇ ਉਸ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿਤਾ ਸੀ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਉਸ ਨੇ ਪਿੰਡ ਦੇ ਖੇਤਾਂ ਵਿਚ ਜਾ ਕੇ ਖ਼ੁਦ ਨੂੰ ਦਰੱਖ਼ਤ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ।

ਇਸ ਘਟਨਾ ਦੀ ਸੂਚਨਾ ਮਿਲਣ ਤੇ ਚੌਂਕੀ ਮੋਹਰੇ ਵਾਲਾ ਦੇ ਇੰਚਾਰਜ ਜਤਿੰਦਰ ਸਿੰਘ ਅਤੇ ਮਮਦੋਟ ਦੇ ਥਾਣਾ ਮੁਖੀ ਮੌਕੇ ‘ਤੇ ਪਹੁੰਚੇ। ਪੁਲਿਸ ਅਧਿਕਾਰੀਆਂ ਵਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।