ਲੁਧਿਆਣਾ ਨੂੰ ਬਣਾਇਆ ਜਾਵੇਗਾ ਸਮਾਰਟ ਸਿਟੀ : ਰਮਨ ਬਾਲਾ ਸੁਬਰਾਮਨੀਅਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਵੱਲੋਂ ਆਪਣੇ ਕਾਰਜਕਾਲ ਦੇ 100 ਦਿਨ ਪੂਰੇ ਹੋਣ ...

Ludhiana

ਲੁਧਿਆਣਾ : ਅੱਜ ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਵੱਲੋਂ ਆਪਣੇ ਕਾਰਜਕਾਲ ਦੇ 100 ਦਿਨ ਪੂਰੇ ਹੋਣ ਤੇ ਪ੍ਰੈਸ ਕਾਨਫਰੰਸ ਦਾ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਅਤੇ ਬ੍ਰਹਮ ਮਹਿੰਦਰਾ ਦੀ ਰਹਿਨੁਮਾਈ ਵਿੱਚ ਨਗਰ ਸੁਧਾਰ ਟਰੱਸਟ ਲੁਧਿਆਣਾ ਵੱਲੋਂ ਵੱਡੇ ਪੈਮਾਨੇ ਤੇ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ।

ਉੱਥੇ ਹੀ ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਸਮਾਰਟ ਸਿਟੀ ਮੁਹਿੰਮ ਵਿੱਚ ਲੋਕਾਂ ਨੂੰ ਉੱਚ ਪੱਧਰ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਲੁਧਿਆਣਾ ਸ਼ਹਿਰ ਨੂੰ ਜਲਦ ਹੀ ਸਮਾਰਟ ਸਿਟੀ ਬਣਾਇਆ ਜਾ ਸਕੇ।

ਦੱਸ ਦੇਈਏ ਕਿ ਰਮਨ ਬਾਲਾ ਨੇ ਕਿਹਾ ਕਿ ਕਾਰਜਕਾਲ ਸਮੇਂ ਦੌਰਾਨ ਉਨ੍ਹਾਂ ਵੱਲੋਂ ਸਭ ਤੋਂ ਪਹਿਲਾਂ ਨਗਰ ਸੁਧਾਰ ਟਰੱਸਟ ਲੁਧਿਆਣਾ ਦਾ ਅਕਸ ਸੁਧਾਰਨ ਸਬੰਧੀ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਕਿਉਂਕਿ ਆਮ ਪਬਲਿਕ ਵਿੱਚ ਇਹ ਧਾਰਨਾ ਸੀ ਕਿ ਨਗਰ ਸੁਧਾਰ ਟਰੱਸਟ ਲੁਧਿਆਣਾ ਵਿੱਚ ਭ੍ਰਿਸ਼ਟਾਚਾਰ ਬਹੁਤ ਵੱਡੇ ਪੱਧਰ ਤੇ ਕਾਬਜ਼ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।