ਵਿਆਹ ਸਮਾਗਮ ਤੋਂ ਆ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਪਿਓ-ਪੁੱਤਰ ਸਣੇ ਤਿੰਨ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਮੰਦਭਾਗੀ ਘਟਨਾ ਦੇ ਕਾਰਨ ਘਰ ਤੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ।

Road Accident

ਬਠਿੰਡਾ: ਪੰਜਾਬ 'ਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ।  ਅੱਜ ਤਾਜਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ। ਇਹ ਹਾਦਸਾ ਟਰੈਕਟਰ ਤੇ ਕਾਰ ਵਿਚਕਾਰ ਹੋਇਆ ਹੈ।  ਆਹਮੋ ਸਾਹਮਣੀ ਹੋਈ ਇਸ ਟੱਕਰ 'ਚ ਪਿਓ-ਪੁੱਤ ਸਮੇਤ ਤਿੰਨ ਜਣਿਆ ਦੀ ਮੌਤ ਹੋ ਗਈ ਹੈ ਜਦਕਿ ਇਕ ਔਰਤ ਸਮੇਤ ਦੋ ਜਣੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੀ ਖਬਰ ਵੀ ਵੇਖਣ ਨੂੰ ਮਿਲੀ ਹੈ। 

ਪੁਲਿਸ ਨੂੰ ਇਸ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਕਾਰ ਸਵਾਰ ਆਪਣੀ ਨਜ਼ਦੀਕੀ ਰਿਸ਼ਤੇਦਾਰੀ 'ਚ ਇਕ ਵਿਆਹ ਸਮਾਗਮ 'ਚੋਂ ਵਾਪਸ ਆ ਰਹੇ ਸਨ। ਇਸ ਮੰਦਭਾਗੀ ਘਟਨਾ ਦੇ ਕਾਰਨ ਘਰ ਤੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ।