ਭਾਜਪਾ ਵਰਕਰਾਂ ਨੇ ਬਾਬਾ ਸਾਹਿਬ ਦੇ ਬੁੱਤ ਨੂੰ ਕੀਤੇ ਫੁੱਲ ਭੇਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਾਂਗਰਸ ਨੇ ਹਮੇਸ਼ਾ ਹੀ ਦਲਿਤਾਂ ਨੂੰ ਸੁਨਹਿਰੀ ਸੁਪਨੇ ਦਿਖਾ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਹੈ -ਰਣਦੀਪ ਦਿਉਲ

Bjp sangrur leader

 ਸੰਗਰੂਰ : ਕਾਂਗਰਸ ਦੀ ਕੈਪਟਨ ਸਰਕਾਰ ਦੁਆਰਾ ਦਲਿਤਾਂ 'ਤੇ ਹੋ ਰਹੇ ਅੱਤਿਆਚਾਰਾਂ ਅਤੇ ਸ਼ੋਸ਼ਣ ਵਿਰੁੱਧ ਹੱਕਾਂ ਦੀ ਆਵਾਜ਼ ਉਠਾਉਣ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਦਲਿਤਾਂ ਨੂੰ ਜ਼ਬਰਦਸਤੀ ਦਬਾਉਣ ਅਤੇ ਗ੍ਰਿਫਤਾਰ ਕਰਨ ਵਿਰੁੱਧ ਰਾਜ ਭਰ ਦੇ ਭਾਜਪਾ ਵਰਕਰਾਂ ਵੱਲੋਂ ਡਾ: ਭੀਮ ਰਾਓ ਅੰਬੇਦਕਰ ਦੀ ਮੂਰਤੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਪਰਮਾਤਮਾ ਨੂੰ ਬੇਨਤੀ ਕੀਤੀ ਗਈ ਕਿ ਉਹ ਕੈਪਟਨ ਸਰਕਾਰ ਨੂੰ ਚੰਗੀ ਬੁੱਧੀ ਦੇਵੇ । ਇਸੇ ਤਰਤੀਬ ਵਿੱਚ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਰਣਦੀਪ ਸਿੰਘ ਦਿਓਲ ਦੀ ਪ੍ਰਧਾਨਗੀ ਹੇਠ ਭਾਜਪਾ ਵਰਕਰਾਂ ਨੇ ਬਾਬਾ ਸਾਹਿਬ ਦੀ ਮੂਰਤੀ ਨੂੰ ਮੱਥਾ ਟੇਕਿਆ ਅਤੇ ਕੈਪਟਨ ਸਰਕਾਰ ਨੂੰ ਚੰਗੀ ਮੱਤ ਦੇਣ ਲਈ ਅਰਦਾਸ ਕੀਤੀ ।

ਜਿਲ੍ਹਾ ਪ੍ਰਧਾਨ ਦਿਓਲ ਅਤੇ ਸੁਬਾਈ ਆਗੂ ਸਰਜੀਵਨ ਜਿੰਦਲ ਨੇ ਕਿਹਾ ਕਿ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਨੇ ਹਮੇਸ਼ਾਂ ਜਾਤ-ਪਾਤ ਦੇ ਖਾਤਮੇ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ । ਪਰ ਕਾਂਗਰਸ ਨੇ ਹਮੇਸ਼ਾ ਹੀ ਦਲਿਤਾਂ ਨੂੰ ਸੁਨਹਿਰੀ ਸੁਪਨੇ ਦਿਖਾ ਕੇ ਉਨ੍ਹਾਂ ਦਾ ਸ਼ੋਸ਼ਣ ਕਰਕੇ ਆਪਣੇ ਵੋਟ ਬੈਂਕ ਵਜੋਂ ਵਰਤਿਆ ਹੈ । ਕੇਂਦਰ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਲਈ ਜਾਰੀ ਕੀਤੀ ਗਈ 63.91 ਕਰੋੜ ਰੁਪਏ ਦੀ ਰਾਸ਼ੀ ਕਾਂਗਰਸ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਪਣੇ ਵਿਭਾਗ ਦੇ ਅਧਿਕਾਰੀਆਂ ਨਾਲ ਰੱਲਕੇ ਹਜਮ ਕਰ ਲਈ ਹੈ । ਦਲਿਤ ਭਾਈਚਾਰੇ ਨੇ ਇਨਸਾਫ ਲਈ ਸੜਕਾਂ ‘ਤੇ ਸੰਘਰਸ਼ ਕੀਤਾ, ਪਰ ਧਰਮਸੋਤ ਨੂੰ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕੈਪਟਨ ਅਮਰਿੰਦਰ ਸਿੰਘ ਨੇ ਕਲੀਨ ਚਿੱਟ ਦੇ ਦਿੱਤੀ ।

ਕੈਪਟਨ ਜਨਤਕ ਤੌਰ ‘ਤੇ ਦਲਿਤਾਂ ਦੀਆਂ ਭਾਵਨਾਵਾਂ ਦਾ ਮਜ਼ਾਕ ਉਡਾ ਰਹੇ ਹਨ । ਪਿਛਲੇ ਦਿਨੀਂ, ਦਲਿਤ ਭਰਾ ਨੂੰ ਪੇਸ਼ਾਬ ਤੱਕ ਪਲਾ ਦਿੱਤਾ ਗਿਆ ਪਰ ਉਸ ਕੇਸ ਵਿੱਚ ਵੀ ਕਾਰਵਾਈ ਦੇ ਨਾਮ ‘ਤੇ, ਸਿਰਫ ਕਾਗਜ਼ ਕਾਲੇ ਕੀਤੇ ਗਏ ਸਨ, ਜੋ ਕਿ ਸਰਾਸਰ ਨਿੰਦਣਯੋਗ ਹੈ । ਟਾਂਡਾ ਵਿਚ ਵਹਿਸ਼ੀ ਅਤੇ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਨੂੰ ਪਾਰ ਕਰਦਿਆਂ ਇਕ ਜਵਾਨ ਮਾਸੂਮ 6 ਸਾਲਾ ਦਲਿਤ ਲੜਕੀ ਨੂੰ ਹਵਸ ਦਾ ਸ਼ਿਕਾਰ ਬਣਾ ਕੇ ਮਾਰ ਦਿੱਤਾ ਗਿਆ । ਭਾਜਪਾ ਕਦੇ ਵੀ ਦਲਿਤ ਭਾਈਚਾਰੇ ਦੇ ਅੱਤਿਆਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ । ਇਸ ਸਭ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ, ਜਦੋਂ ਭਾਜਪਾ ਅਨੁਸੂਚਿਤ ਜਾਤੀ ਫਰੰਟ ਵੱਲੋਂ ‘ਦਲਿਤ ਇਨਸਾਫ਼ ਯਾਤਰਾ’ ਦੀ ਸ਼ੁਰੂਆਤ ਕੀਤੀ ਗਈ ਤਾਂ ਇਸ ਨੂੰ ਕੈਪਟਨ ਨੇ ਜ਼ਬਰਦਸਤੀ ਰੋਕਿਆ । ਸਪੱਸ਼ਟ ਹੈ ਕਿ ਖੁਦ ਕੈਪਟਨ ਭ੍ਰਿਸ਼ਟਾਚਾਰ ਨੂੰ ਉਤਸ਼ਾਹਤ ਕਰ ਰਹੇ ਹਨ । ਕਾਂਗਰਸ ਦੇ ਅੱਤਿਆਚਾਰ ਅਤੇ ਭ੍ਰਿਸ਼ਟਾਚਾਰ ਬਹੁਤ ਹੱਦ ਤੱਕ ਵੱਧ ਗਏ ਹਨ । ਲੋਕਤੰਤਰ ਵਿੱਚ ਹਰ ਵਿਅਕਤੀ ਦਾ ਅਧਿਕਾਰ ਹੈ ਕਿ ਉਹ ਆਪਣੀ ਮੰਗ ਲਈ ਲੋਕਤੰਤਰੀ ਤਰੀਕੇ ਨਾਲ ਪ੍ਰਦਰਸ਼ਨ ਕਰ ਸਕਦਾ ਹੈ ।

 ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਜੋਗੀ ਰਾਮ ਸਾਹਨੀ ਅਤੇ ਜਿਲਾ ਪ੍ਰਧਾਨ ਐਸ ਸੀ ਮੋਰਚਾ ਸੁਰਜੀਤ ਸਿੱਧੂ ਨੇ ਇਸ ਮੌਕੇ ਆਪਣੇ ਸੰਬੋਧਨ ਵਿਚ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੁਲਿਸ ਅਤੇ ਪ੍ਰਸ਼ਾਸਨ ਦੀ ਸਹਾਇਤਾ ਨਾਲ ਵਿਰੋਧ ਦੀ ਆਵਾਜ਼ ਨੂੰ ਦਬਾਉਣ ਵਿੱਚ ਲੱਗੇ ਹੋਏ ਹਨ । ਹੁਣ ਰਾਜ ਦੀ ਸਥਿਤੀ ਅਜਿਹੀ ਹੋ ਗਈ ਹੈ ਕਿ ਆਮ ਆਦਮੀ ਦੀ ਜ਼ਿੰਦਗੀ ਮੁਸ਼ਕਲ ਹੋ ਗਈ ਹੈ । ਲੋਕ ਬੇਸਬਰੀ ਨਾਲ ਉਸ ਦਿਨ ਦਾ ਇੰਤਜ਼ਾਰ ਕਰ ਰਹੇ ਹਨ ਜਦੋਂ ਉਨ੍ਹਾਂ ਦੀਆਂ ਵੋਟਾਂ ਦੀ ਤਾਕਤ ਨਾਲ ਉਨ੍ਹਾਂ ਨੇ ਇਸ ਜ਼ਾਲਮ ਕਾਂਗਰਸ ਦੀ ਕੈਪਟਨ ਸਰਕਾਰ ਦਾ ਤਖਤਾ ਪਲਟਿਆ ਜਾਵੇਗਾ ।ਇਸ ਮੌਕੇ ਜਿਲਾ ਮੀਡੀਆ ਸਕੱਤਰ ਭਾਜਪਾ ਸੁਰੇਸ਼ ਬੇਦੀ, ਮੰਡਲ ਪ੍ਰਧਾਨ ਰੋਮੀ ਗੋਇਲ, ਜਿਲ੍ਹਾ ਮੀਤ ਪ੍ਰਧਾਨ ਨੀਰੂ ਤੁਲੀ, ਮਹਿਲਾ ਮੋਰਚਾ ਜਿਲ੍ਹਾ ਪ੍ਰਧਾਨ ਮੀਨਾ ਖੌਖਰ, ਲਕਸ਼ਮੀ ਦੇਵੀ, ਪਰਮਿੰਦਰ ਕੌਰ, ਸੁਰਿੰਦਰ ਜੁੱਗਾ, ਨਵਦੀਪ ਸਿੰਘ, ਰੇਨੂੰ ਗੋੜ ਵੀ ਮੌਜੂਦ ਸਨ ।