SGPC ਪ੍ਰਧਾਨਗੀ ਦੀ ਚੋਣ ਨਾਲ ਜੁੜੀ ਵੱਡੀ ਖ਼ਬਰ, ਹਰਜਿੰਦਰ ਸਿੰਘ ਧਾਮੀ ਹੋਣਗੇ ਅਕਾਲੀ ਦਲ ਦੇ ਉਮੀਦਵਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

28 ਅਕਤੂਬਰ ਨੂੰ ਹੋਵੇਗੀ SGPC ਦੇ ਪ੍ਰਧਾਨ ਦੀ ਚੋਣ

Big news related to election of SGPC president

ਅੰਮ੍ਰਿਤਸਰ: SGPC ਪ੍ਰਧਾਨਗੀ ਦੀ ਚੋਣ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਬਣਾਇਆ।

ਉਧਰ ਅਕਾਲੀ ਸੁਧਾਰ ਨੇ ਬੀਬੀ ਜਗੀਰ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜ਼ਿਕਰਯੋਗ ਹੈ ਕਿ 28 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਹੋਣੀ ਹੈ।