''ਮੇਰੇ ਹਲਕੇ 'ਚ ਨਸ਼ਾ ਤਸਕਰਾਂ 'ਤੇ ਕਾਰਵਾਈ ਕਿਉਂ ਨਹੀਂ ਕਰ ਰਹੀ ਸਰਕਾਰ''

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਕਾਲੀ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਦਾ ਸਰਕਾਰ 'ਤੇ ਨਿਸ਼ਾਨਾ

HARINDER PAL SINGH CHANDUMAJRA

ਨਾਭਾ (ਐਸਕੇ ਸ਼ਰਮਾ): ਜ਼ਿਲ੍ਹਾ ਪਟਿਆਲਾ ਦੇ ਹਲਕਾ ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਅਤੇ ਸਾਬਕਾ ਅਕਾਲੀ ਸੰਸਦ ਪ੍ਰੇਮ ਸਿੰਘ ਚੰਦੂਮਾਜਰਾ ਦੇ ਸਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਆਖਿਆ ਕਿ ਸਾਡੇ ਵੱਲੋਂ ਹਲਕੇ ਵਿਚ ਵਿਕ ਰਹੇ ਨਸ਼ੇ ਨੂੰ ਲੈ ਕੇ ਮੁੱਖ ਮੰਤਰੀ ਤੋਂ ਲੈ ਕੇ ਪੁਲਿਸ ਅਧਿਕਾਰੀਆਂ ਨੂੰ ਕਈ ਵਾਰ ਸ਼ਿਕਾਇਤਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਕੋਈ ਕਾਰਵਾਈ ਨਹੀਂ ਹੋ ਰਹੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਾਬ੍ਹ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ ਕਿ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਆਖਿਆ ਕਿ ਉਨ੍ਹਾਂ ਦੇ ਵਿਧਾਇਕਾਂ ਨੇ ਮੀਟਿੰਗ ਵਿਚ ਜੋ ਅਪਣੀ ਹੀ ਸਰਕਾਰ 'ਤੇ ਫ਼ੋਨ ਟੇਪਿੰਗ ਦੇ ਇਲਜ਼ਾਮ ਲਗਾਏ ਹਨ, ਉਸ ਬਾਰੇ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਜਵਾਬ ਦੇਣਾ ਚਾਹੀਦਾ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਹਲਕਾ ਘਨੌਰ ਤੋਂ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਵੀ ਸਰਕਾਰ 'ਤੇ ਕੁੱਝ ਇਸ ਤਰ੍ਹਾਂ ਦੇ ਸਵਾਲ ਉਠਾ ਚੁੱਕੇ ਹਨ ਹੁਣ ਦੇਖਣਾ ਹੋਵੇਗਾ ਕਿ ਇਨ੍ਹਾਂ ਉਠ ਰਹੇ ਸਵਾਲਾਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੀ ਜਵਾਬ ਦੇਣਗੇ?

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।