ਮਿਡ-ਡੇਅ-ਮੀਲ ਵਰਕਰਾਂ ਵੱਲੋਂ ਤਨਖ਼ਾਹ ‘ਚ ਵਾਧੇ ਦੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਿਡ-ਡੇ-ਮੀਲ ਵਰਕਰਸ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਮਨਾਉਣ...

Mid Day Meal Workers

ਤਰਨਤਾਰਨ: ਮਿਡ-ਡੇ-ਮੀਲ ਵਰਕਰਸ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਮਨਾਉਣ ਲਈ ਲਗਾਤਾਰ 14 ਸਾਲਾਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਉੱਥੇ ਹੀ ਤਰਨਤਾਰਨ ‘ਚ ਮਿਡ-ਡੇ-ਮੀਲ ਵਰਕਰਸ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਸਰਕਾਰ ਗਰੀਬਾਂ ਵੱਲ ਬਿਲਕੁੱਲ ਝਾਤ ਨਹੀਂ ਮਾਰਦੀ। ਉੱਥੇ ਹੀ ਮਿਡ-ਡੇ-ਮੀਲ ਵਰਕਰਸ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਨਿਵਾਸ 'ਤੇ ਪਹੁੰਚ ਕੇ ਮੰਗ ਪਤਰ ਸੌਂਪਿਆ ਗਿਆ।

ਇਸ ਮੌਕੇ ‘ਤੇ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਜਸਬੀਰ ਕੌਰ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ ‘ਚ ਆਉਣ ਤੋਂ ਬਾਅਦ ਉਨ੍ਹਾਂ ਦੇ ਮਾਣ ਭੱਤੇ ਵਿਚ ਇਕ ਪੈਸੇ ਦਾ ਵਾਧਾ ਵੀ ਨਹੀਂ ਕੀਤਾ ਅਤੇ ਉਨ੍ਹਾਂ ਨੂੰ ਇਸ ਮਹਿੰਗਾਈ ਦੇ ਜ਼ਮਾਨੇ ਵਿਚ ਕੇਵਲ 2500 ਰੁਪਏ ਮਾਸਿਕ ਮਾਣ-ਭੱਤਾ ਦਿੱਤਾ ਜਾਂਦਾ ਹੈ ਜਿਸ ਨਾਲ ਉਨ੍ਹਾਂ ਦੇ ਪਰਿਵਾਰ ਦਾ ਗੁਜ਼ਾਰਾ ਬਹੁਤ ਹੀ ਮੁਸ਼ਕਿਲ ਨਾਲ ਹੁੰਦਾ ਹੈ।

ਦੱਸ ਦੇਈਏ ਕਿ ਮਿਡ ਡੇ ਮੀਲ ਯੂਨੀਅਨ ਵੱਲੋਂ ਸਰਕਾਰ ਨੂੰ ਗੁਹਾਰ ਲਗਾਈ ਗਈ ਕਿ ਉਹਨਾਂ ਦੀ ਤਨਖਾਹ ‘ਚ ਵਾਧਾ ਕੀਤਾ ਜਾਵੇ ਤਾਂ ਜੋ, ਉਹ ਆਪਣੇ ਬੱਚਿਆਂ ਨੂੰ ਪੜ੍ਹਾ ਲਿਖਾ ਸਕਣ ਅਤੇ ਉਹਨਾਂ ਦੇ ਪਰਿਵਾਰ ਦਾ ਗੁਜਾਰਾ ਵਧੀਆ ਢੰਗ ਨਾਲ ਹੋ ਸਕੇ।