ਲੁਧਿਆਣਾ 'ਚ ਵੱਡੀ ਵਾਰਦਾਤ, ਇੱਕੋ ਹੀ ਪਰਿਵਾਰ ਦੇ ਚਾਰ ਜੀਆਂ ਦਾ ਬੇਰਹਿਮੀ ਨਾਲ ਕਤਲ
ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ
murder
ਮੁਹਾਲੀ:ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਬਲਾਤਕਾਰ,ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ।
ਕਾਨੂੰਨ ਦਾ ਖੌਫ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿਥੇ ਇੱਕੋ ਹੀ ਪਰਿਵਾਰ ਦੇ ਚਾਰ ਜੀਆਂ ਦਾ ਕਤਲ ਕਰ ਦਿੱਤਾ ਗਿਆ ਹੈ।
ਘਟਨਾ ਤੋਂ ਬਾਅਦ ਇਲਾਕੇ ਦੇ ਲੋਕ ਸਹਿਮ ਗਏ ਹਨ। ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਗਈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।