ਕਿਸਾਨਾਂ ਨੇ ਘੇਰੀ ਯਾਤਰੀ ਟ੍ਰੇਨ , ਅੱਧ ਵਿਚਕਾਰ ਉੱਤਰੀਆ ਸਵਾਰੀਆਂ 

ਏਜੰਸੀ

ਖ਼ਬਰਾਂ, ਪੰਜਾਬ

ਜੰਡਿਆਲਾ ਗੁਰੂ ਰੇਲਵੇ ਸਟੇਸ਼ਨ 'ਤੇ ਫਿਰ ਤੋਂ ਟ੍ਰੈਕ 'ਤੇ ਅੰਦੋਲਨ ਸ਼ੁਰੂ ਕੀਤਾ

Farmer Protest

ਅੰਮ੍ਰਿਤਸਰ: ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਅੱਜ ਅੰਮ੍ਰਿਤਸਰ ਕੋਲ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ 'ਤੇ ਫਿਰ ਤੋਂ ਟ੍ਰੈਕ 'ਤੇ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਜਿਸ ਕਾਰਨ ਅੰਮ੍ਰਿਤਸਰ ਨੂੰ ਜਾਣ ਵਾਲੀਆਂ ਟਰੇਨਾਂ ਨੂੰ ਜਲੰਧਰ 'ਚ ਹੀ ਰੋਕਣਾ ਪਿਆ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੋਈ ਬੈਠਕ 'ਚ ਕਿਸਾਨ ਜਥੇਬੰਦੀਆਂ ਨੇ ਫੈਸਲਾ ਲਿਆ ਸੀ ਕਿ 15 ਦਿਨ ਲਈ ਰੇਲਵੇ ਟ੍ਰੈਕ ਖਾਲੀ ਕੀਤੇ ਜਾਣਗੇ ਤੇ ਪੰਜਾਬ 'ਚ ਮਾਲ ਗੱਡੀਆਂ ਤੇ ਯਾਤਰੀ ਗੱਡੀਆਂ ਚੱਲਣ ਦਿੱਤੀਆਂ ਜਾਣਗੀਆਂ।

ਓਧਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਕਿਸਾਨ ਲੀਡਰਾਂ ਨੂੰ ਆਖਰੀ ਸਮੇਂ ਤਕ ਸਮਝਾਉਣ ਦਾ ਪੂਰਾ ਯਤਨ ਕੀਤਾ ਗਿਆ ਪਰ ਕਿਸਾਨ ਲੀਡਰ ਨਹੀਂ ਮੰਨੇ। ਹੁਣ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਕੋਈ ਵੱਖਰੀ ਵਿਵਸਥਾ ਕਰਕੇ ਰੇਲਵੇ ਨਾਲ ਵਿਚਾਰ ਵਟਾਂਦਰਾ ਕਰਕੇ ਉਨ੍ਹਾਂ ਮੁਸਾਫਰਾਂ ਨੂੰ ਅੰਮ੍ਰਿਤਸਰ ਪਹੁੰਚਾਇਆ ਜਾਵੇਗਾ।

ਅੰਮ੍ਰਿਤਸਰ ਨੂੰ ਆਉਣ ਵਾਲੀ ਗੋਲਡਨ ਟੈਂਪਲ ਐਕਸਪ੍ਰੈਸ ਹੁਣ ਬਿਆਸ ਰੇਲਵੇ ਸਟੇਸ਼ਨ ਤੋਂ ਵਾਇਆ ਤਰਨਤਾਰਨ ਹੀ ਅੰਮ੍ਰਿਤਸਰ ਰਵਾਨਾ ਕੀਤੀ ਜਾ ਰਹੀ ਹੈ ਇਹ ਫੈਸਲਾ ਰੇਲਵੇ ਦੇ ਉੱਚ ਅਧਿਕਾਰੀਆਂ ਨੇ ਕੀਤਾ ਹੈ। ਹਾਲਾਂਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਮੁਸਾਫਰਾਂ ਨੂੰ ਸਰਕਾਰੀ ਬੱਸਾਂ ਰਾਹੀਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਨੇ ਲਿਜਾਣ ਦੇ ਪ੍ਰਬੰਧ ਕਰ ਲਏ ਗਏ ਸਨ।