ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪਟਿਆਲਾਜ਼ਿਲ੍ਹੇ'ਚ3ਲੱਖ ਤੋਂਵਧੇਰੇਲਾਭਪਾਤਰੀਆਂ ਦੇ ਕਾਰਡ ਬਣੇ: ਧਰਮਸੋਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪਟਿਆਲਾ ਜ਼ਿਲ੍ਹੇ 'ਚ 3 ਲੱਖ ਤੋਂ ਵਧੇਰੇ ਲਾਭਪਾਤਰੀਆਂ ਦੇ ਕਾਰਡ ਬਣੇ: ਧਰਮਸੋਤ

image

ਪਟਿਆਲਾ, 24 ਨਵੰਬਰ (ਤੇਜਿੰਦਰ ਫ਼ਤਿਹਪੁਰ): ਪੰਜਾਬ ਦੇ ਜੰਗਲਾਤ ਅਤੇ ਸਮਾਜਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗਾਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਲੋੜਵੰਦ ਲੋਕਾਂ ਨੂੰ 5 ਲੱਖ ਰੁਪਏ ਦੀ ਮੁਫ਼ਤ ਇਲਾਜ ਸਹੂਲਤ ਪ੍ਰਦਾਨ ਕਰਨ ਲਈ ਅਰੰਭ ਕੀਤੀ ਗਈ ਸਕੀਮ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪਟਿਆਲਾ ਜ਼ਿਲ੍ਹੇ 'ਚ 2 ਲੱਖ 80 ਦੇ ਕਰੀਬ ਲਾਭਪਾਤਰੀਆਂ ਦੇ ਕਾਰਡ ਬਣਾਏ ਗਏ ਹਨ। ਸ. ਧਰਮਸੋਤ ਨੇ ਦਸਿਆ ਕਿ ਇਨ੍ਹਾਂ ਕਾਰਡ ਧਾਰਕਾਂ ਵਿਚੋਂ 4800 ਲਾਭਪਾਤਰੀਆਂ ਨੂੰ ਹੁਣ ਤਕ 32 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ ਹਨ।

image


ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਪਟਿਆਲਾ ਦੀ ਮੀਟਿੰਗ ਦੀ ਵੀਡੀਉ ਕਾਨਫ਼ਰੰਸਿੰਗ ਰਾਹੀਂ ਆਨ ਲਾਈਨ ਪ੍ਰਧਾਨਗੀ ਕਰਦਿਆਂ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੋੜਵੰਦਾਂ ਨੂੰ ਪ੍ਰਦਾਨ ਕਰਨ ਲਈ ਨਵੇਂ ਕਾਰਡ ਬਣਾਉਣ ਵਾਸਤੇ ਵਿਡਾਲ ਕੰਪਨੀ ਵਲੋਂ ਜ਼ਿਲ੍ਹੇ 'ਚ ਰੋਜ਼ਾਨਾ 20 ਕੈਂਪ ਲਗਾਏ ਜਾ ਰਹੇ ਹਨ ਜਿਸ ਲਈ ਵੱਧ ਤੋਂ ਵੱਧ ਯੋਗ ਲਾਭਪਾਤਰੀ ਅਪਣੇ ਨਵੇਂ ਕਾਰਡ ਬਣਵਾ ਕੇ ਇਸ ਯੋਜਨਾ ਦਾ ਲਾਭ ਉਠਾਉਣ।


ਸ. ਧਰਮਸੋਤ ਨੇ ਇਹ ਜਾਣਕਾਰੀ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਗਿਆਨ ਚੰਦ ਵਲੋਂ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਵਾਉਣ ਲਈ ਉਠਾਏ ਗਏ ਮਸਲੇ ਬਾਰੇ ਸਿਹਤ ਵਿਭਾਗ ਦੇ ਹਵਾਲੇ ਨਾਲ ਪ੍ਰਦਾਨ ਕੀਤੀ। ਉਨ੍ਹਾਂ ਦਸਿਆ ਕਿ ਇਸ ਸਕੀਮ ਦਾ ਲਾਭ ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਕੋਲ ਰਜਿਸਟਰਡ ਕਾਮੇ, ਜੇ ਫ਼ਾਰਮ ਧਾਰਕ ਕਿਸਾਨ, ਲੋਕ ਸੰਪਰਕ ਵਿਭਾਗ ਵਲੋਂ ਜਾਰੀ ਐਕਰੀਡੇਸ਼ਨ ਅਤੇ ਪੀਲਾ ਕਾਰਡ ਧਾਰਕ ਪੱਤਰਕਾਰ, ਆਬਕਾਰੀ ਤੇ ਕਰ ਵਿਭਾਗ ਵਲੋਂ ਰਜਿਸਟਰਡ ਲਾਭਪਾਤਰੀ ਵਪਾਰੀ ਆਦਿ ਹਾਸਲ ਕਰ ਸਕਦੇ ਹਨ।