ਦੋ ਨੌਜਵਾਨਾਂ 13 ਸਾਲਾ ਲੜਕੀ ਨਾਲ ਜਬਰ ਜਨਾਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖੰਨਾ ਸਿਟੀ -1 ਦੀ ਪੁਲਿਸ ਨੇ ਇਸ ਮਾਮਲੇ ਵਿੱਚ ਦੋਸ਼ੀ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

crime

ਖੰਨਾ: ਜ਼ਿਲ੍ਹਾ ਲੁਧਿਆਣਾ ਦੇ ਖੰਨਾ ਕਸਬੇ ਵਿੱਚ ਦੋ ਨੌਜਵਾਨਾਂ ਨੇ ਇੱਕ 13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖੰਨਾ ਸਿਟੀ -1 ਦੀ ਪੁਲਿਸ ਨੇ ਇਸ ਮਾਮਲੇ ਵਿੱਚ ਦੋਸ਼ੀ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਹੈ। ਫਿਲਹਾਲ ਦੋਵੇਂ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਦੱਸੇ ਜਾ ਰਹੇ ਹਨ।