MLA ਮਦਨ ਲਾਲ ਜਲਾਲਪੁਰ ਨੇ CM ਚੰਨੀ ਸਾਹਮਣੇ ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਦਾ ਕੀਤਾ ਵਿਰੋਧ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ਵੱਖ-ਵੱਖ ਧੜਿਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ।

MLA Madan Lal Jalalpur

ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ਵੱਖ-ਵੱਖ ਧੜਿਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ ਸੀਐਮ ਚੰਨੀ ਨੂੰ ਆਪਣੀ ਹੀ ਪਾਰਟੀ ਦੇ ਵਿਧਾਇਕ ਦੀ ਨਾਰਾਜ਼ਗੀ ਦਾ ਵੀ ਸਾਹਮਣਾ ਕਰਨਾ ਪਿਆ।

ਮੁੱਖ ਮੰਤਰੀ ਚੰਨੀ ਦੀ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਘਨੌਰ ਸੀਟ ਤੋਂ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ 'ਤੇ ਵੱਡੇ ਦੋਸ਼ ਲਾਏ ਅਤੇ ਉਹਨਾਂ ਦੀ ਨਿਯੁਕਤੀ 'ਤੇ ਸਵਾਲ ਚੁੱਕਦਿਆਂ ਉਹਨਾਂ ਨੂੰ ਆਰਐਸਐਸ ਦਾ ਬੰਦਾ ਕਿਹਾ, ਜਿਸ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਿਯੁਕਤ ਕੀਤਾ ਗਿਆ ਸੀ।

ਉਹਨਾਂ ਕਿਹਾ ਕਿ ਵਾਈਸ ਚਾਂਸਲਰ ਨੇ ਯੂਨੀਵਰਸਿਟੀ ਦਾ ਬੇੜਾ ਗਰਕ ਕਰ ਦਿੱਤਾ। ਦੱਸ ਦਈਏ ਕਿ ਮੁੱਖ ਮੰਤਰੀ ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਇਕ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਪਹੁੰਚੇ ਹੋਏ ਸਨ, ਜਿਸ ਦੌਰਾਨ ਇਹ ਹੰਗਾਮਾ ਹੋਇਆ।  ਇਸ ਦੌਰਾਨ ਮੁੱਖ ਮੰਤਰੀ ਵਿਧਾਇਕ ਨੂੰ ਸ਼ਾਂਤ ਰਹਿਣ ਲਈ ਕਿਹਾ ਅਤੇ ਗੱਲ਼ ਕਰਨ ਦਾ ਭਰੋਸਾ ਵੀ ਦਿੱਤਾ।