ਪਰਗਟ ਸਿੰਘ ਦੇ ਘਰ ਦਾ ਘਿਰਾਓ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੀ ਪੁਲਿਸ ਨਾਲ ਹੋਈ ਝੜਪ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਤੋਂ ਪਹਿਲਾਂ ਵੀ ਕੱਚੇ ਅਧਿਆਪਕ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘਿਰਾਓ ਕਰਕੇ ਆਪਣਾ ਗੁੱਸਾ ਜ਼ਾਹਰ ਕਰ ਚੁੱਕੇ ਹਨ।

File photo

 

ਚੰਡੀਗੜ੍ਹ: ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਨੇ ਇੱਕ ਵਾਰ ਫਿਰ ਆਪਣੀ ਨਾਰਾਜ਼ਗੀ ਜਤਾਈ ਹੈ। ਕੱਚੇ ਅਧਿਆਪਕਾਂ ਨੇ  ਚੰਡੀਗੜ੍ਹ ਦੇ ਪੰਜ ਤਾਰਾ ਹੋਟਲ ਵਿੱਚ ਚੱਲ ਰਹੇ ਸਿੱਖਿਆ ਵਿਭਾਗ ਦੇ ਪ੍ਰੋਗਰਾਮ ਵਿੱਚ ਪਹੁੰਚ ਕੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ‘ਪੰਜਾਬ ਸਰਕਾਰ ਮੁਰਦਾਬਾਦ’ ਦੇ ਨਾਅਰੇ ਵੀ ਲਾਏ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕੱਚੇ ਅਧਿਆਪਕ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘਿਰਾਓ ਕਰਕੇ ਆਪਣਾ ਗੁੱਸਾ ਜ਼ਾਹਰ ਕਰ ਚੁੱਕੇ ਹਨ।

 

 

ਅੱਜ ਮੈਰੀਟੋਰੀਅਸ ਸਕੂਲ ਦੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ। ਇਸ ਦੌਰਾਨ ਅਧਿਆਪਕਾਂ ਤੇ ਪੁਲਿਸ ਵਿਚਾਲੇ ਝੜਪ ਦੌਰਾਨ ਇੱਕ ਲੜਕੀ ਜ਼ਖ਼ਮੀ ਹੋ ਗਈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

 

 

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਆਪਣੇ ਕਾਰਜਕਾਲ ਦੌਰਾਨ ਵਾਅਦਾ ਕੀਤਾ ਸੀ ਕਿ ਇਹ ਸਰਕਾਰ ਆਮ ਆਦਮੀ ਦੀ ਹੈ ਅਤੇ ਉਹ ਸਿੱਖਿਆ ਅਤੇ ਸਿਹਤ ਦੋਵਾਂ ਵੱਲ ਵਿਸ਼ੇਸ਼ ਧਿਆਨ ਦੇਣਗੇ, ਪਰ ਹਕੀਕਤ ਇਸ ਤੋਂ ਕੋਹਾਂ ਦੂਰ ਹੈ। ਨਵੀਂ ਸਰਕਾਰ ਬਣਨ ਤੋਂ ਬਾਅਦ ਵੀ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਸੜਕਾਂ 'ਤੇ ਰੁਲ ਰਹੇ ਹਨ।

 

 

ਪੰਜਾਬ ਦੇ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਪੱਧਰ ਉੱਚਾ ਚੁੱਕਣ ਲਈ ਸਾਲ 2014 ਵਿੱਚ ਖੋਲ੍ਹੇ ਗਏ ਮੈਰੀਟੋਰੀਅਸ ਸਕੂਲਾਂ ਦੀ ਗਿਣਤੀ 10 ਹੈ। ਜਿਸ ਵਿੱਚ ਐਮ.ਫਿਲ, ਯੂ.ਜੀ.ਸੀ. ਨੈੱਟ, ਪੀ.ਐਚ.ਡੀ. 260 ਦੇ ਕਰੀਬ ਅਧਿਆਪਕ ਪਿਛਲੇ 7 ਸਾਲਾਂ ਤੋਂ ਠੇਕੇ ਦੀ ਨੌਕਰੀ ਕਰ ਰਹੇ ਹਨ।