ਆਰਬਿਟ ਬਸਾਂ ਘੰਟੇ ’ਚ ਛੱਡਣ ਦੇ ਹੁਕਮ

ਏਜੰਸੀ

ਖ਼ਬਰਾਂ, ਪੰਜਾਬ

ਆਰਬਿਟ ਬਸਾਂ ਘੰਟੇ ’ਚ ਛੱਡਣ ਦੇ ਹੁਕਮ

image

ਚੰਡੀਗੜ੍ਹ 23 ਨਵੰਬਰ (ਅੰਕੁਰ ਤਾਂਗੜੀ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੱਡਾ ਝਟਕਾ ਦਿਤਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਰਬਿਟ ਬੱਸਾਂ ਦੇ ਮਾਲਕ ਦੁਆਰਾ ਪਟੀਸ਼ਨ ਦਾਖ਼ਲ ਕੀਤੀ ਗਈ ਸੀ। ਜਿਸ ’ਤੇ ਪੰਜਾਬ ਸਰਕਾਰ ਨੇ ਆਦੇਸ਼ ਦਿੱਤੇ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਦੇਸ਼ ਦਿੰਦੇ ਹੋਏ ਕਿਹਾ ਕਿ ਆਰਬਿਟ ਬਸਾਂ ਜਿਨ੍ਹਾਂ ਬਸਾਂ ਦੇ ਪਰਮਿਟ ਹਨ, ਨੂੰ ਰੱਦ ਕੀਤਾ ਗਿਆ ਹੈ ਉਨ੍ਹਾਂ ਨੂੰ ਮੁੜ ਤੋਂ ਚਾਲੂ ਕੀਤਾ ਜਾਵੇ। ਹਾਈ ਕੋਰਟ ਨੇ ਇਹ ਵੀ ਆਦੇਸ਼ ਦਿਤੇ ਕਿ ਪਰਮਿਟ ਵਾਲੀਆਂ ਬਸਾਂ ਨੂੰ ਜਲਦ ਤੋਂ ਜਲਦ ਛਡਿਆ ਜਾਵੇ।
ਦੱਸ ਦਈਏ ਕਿ ਆਰਬਿਟ ਬੱਸਾਂ ਬਾਦਲ ਪਰਵਾਰ ਦੀਆਂ ਹਨ ਅਤੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ 50 ਤੋਂ ਜ਼ਿਆਦਾ ਬੱਸਾਂ ਦੇ ਪਰਮਿਟ ਰੱਦ ਕੀਤੇ ਸੀ। ਜਿਸ ਤੋਂ ਬਾਅਦ ਆਰਬਿਟ ਬੱਸਾਂ ਦੇ ਮਾਲਕ ਦੁਆਰਾ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਕੀਤੀ ਗਈ ਸੀ,  ਜਿਸ ’ਤੇ ਹਾਈ ਕੋਰਟ ਨੇ ਬਸਾਂ ਨੂੰ ਮੁੜ ਤੋਂ ਚਾਲੂ ਕਰਨ ਦੇ ਆਦੇਸ਼ ਪੰਜਾਬ ਸਰਕਾਰ ਨੂੰ ਦਿਤੇ ਹਨ। 
ਕਾਬਲੇਗੌਰ ਹੈ ਕਿ ਨਿਊ ਦੀਪ ਬੱਸ ਸਰਵਿਸ ਨੇ ਅਪਣਾ ਪਰਮਿਟ ਰੱਦ ਕਰਨ ਵਿਰੁਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ, ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਧਿਰਾਂ ਨੂੰ ਨੋਟਿਸ ਜਾਰੀ ਕੀਤਾ ਹੈ।