ਸਰਕਾਰੀ ਨੁਮਾਇੰਦਿਆਂ ਨਾਲ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ, ਇਸ ਗੱਲ ’ਤੇ ਅੜਿਆ ਪੇਚ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਕਿਸਾਨ ਆਗੂਆਂ ਤੇ ਸਰਕਾਰੀ ਨੁਮਾਇੰਦਿਆਂ ਦੀ ਮੀਟਿੰਗ ਹੋਈ ਪਰ ਇਸ ’ਤੇ ਸਹਿਮਤੀ ਨਹੀਂ ਬਣ ਸਕੀ।

Farmer Leaders

 

ਫਰੀਦਕੋਟ: ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਮਰਨ ਵਰਤ ਅੱਜ 6ਵੇਂ ਦਿਨ ਵੀ ਜਾਰੀ ਰਿਹਾ। ਅੱਜ ਕਿਸਾਨ ਆਗੂਆਂ ਤੇ ਸਰਕਾਰੀ ਨੁਮਾਇੰਦਿਆਂ ਦੀ ਮੀਟਿੰਗ ਹੋਈ ਪਰ ਇਸ ’ਤੇ ਸਹਿਮਤੀ ਨਹੀਂ ਬਣ ਸਕੀ। ਜਿਸ ਤੋਂ ਬਾਅਦ ਹੁਣ ਡੱਲੇਵਾਲ ਦਾ ਮਰਨ ਵਰਤ ਫਿਲਹਾਲ ਜਾਰੀ ਰਹੇਗਾ।

ਕਿਸਾਨਾਂ ਵੱਲੋਂ ਮੁੱਖ ਮੰਤਰੀ ਵੱਲੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ, ਜਿਸ ’ਤੇ ਨੁਮਾਇੰਦਿਆਂ ਨੇ ਕੋਈ ਜਵਾਬ ਨਹੀਂ ਦਿੱਤਾ। ਇਸ ਮਗਰੋਂ ਕਿਸਾਨਾਂ ਨੇ ਮੀਟਿੰਗ ਦਾ ਬਾਈਕਾਟ ਕਰ ਦਿੱਤਾ।

ਦਰਅਸਲ ਬੀਤੇ ਦਿਨੀਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਕੁਝ ਜਥੇਬੰਦੀਆਂ ਸਿਰਫ਼ ਹਾਜ਼ਰੀ ਲਗਵਾਉਣ ਲਈ ਧਰਨਾ ਦਿੰਦੀਆਂ ਹਨ, ਉਹਨਾਂ ਨੇ ਆਪਣਾ ਖਰਚਾ ਦਿਖਾ ਕੇ ਫੰਡ ਵੀ ਇਕੱਠਾ ਕਰਨਾ ਹੁੰਦਾ। ਕਿਸਾਨਾਂ ਵੱਲੋਂ ਮੁੱਖ ਮੰਤਰੀ ਦੇ ਇਸ ਬਿਆਨ ਨੂੰ ਲੈ ਕੇ ਉਹਨਾਂ ਵੱਲੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਜਾ ਰਹੀ ਹੈ।