CM Bhagwant Mann: ''ਕੁਝ ਦਿਨਾਂ 'ਚ ਗੰਨੇ ਦੇ ਭਾਅ ਵਿਚ ਕੀਤਾ ਜਾਵੇਗਾ ਵਾਧਾ'', CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab CM Bhagwant Mann: ਪੰਜਾਬ ਵਿਚ ਸਭ ਤੋਂ ਵੱਧ ਮਿਲੇਗਾ ਗੰਨੇ ਦਾ ਭਾਅ

Punjab CM Bhagwant Mann big decision for sugarcane farmers

Punjab CM Bhagwant Mann big decision for sugarcane farmers:  ਚੰਡੀਗੜ੍ਹ 'ਚ ਕਿਸਾਨ ਯੂਨੀਅਨ ਦੇ ਆਗੂਆਂ ਅਤੇ CM ਭਗਵੰਤ ਮਾਨ ਵਿਚਾਲੇ ਮੀਟਿੰਗ ਖ਼ਤਮ ਹੋ ਗਈ।  ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਹੈ ਕਿ ਦੇਸ਼ ਭਰ 'ਚ ਸਭ ਤੋਂ ਵੱਧ ਗੰਨੇ ਦਾ ਰੇਟ ਪੰਜਾਬ 'ਚ ਮਿਲੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਕੁਝ ਹੀ ਦਿਨਾਂ 'ਚ ਸਭ ਤੋਂ ਜ਼ਿਆਦਾ ਗੰਨੇ ਦਾ ਰੇਟ ਮਿਲੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਉਹ ਰੇਲਵੇ ਟਰੈਕ ਅਤੇ ਸੜਕਾਂ ਤੋਂ ਆਪਣੇ ਧਰਨੇ ਸਮਾਪਤ ਕਰ ਰਹੇ ਹਨ। ਦਰਅਸਲ ਪਿਛਲੇ 4 ਦਿਨਾਂ ਤੋਂ ਕਿਸਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਸਨ ਅਤੇ ਪੰਜਾਬ ਸਰਕਾਰ ਤੋਂ ਮੀਟਿੰਗ ਦਾ ਸਮਾਂ ਮੰਗ ਰਹੇ ਸਨ। ਜਿਸ ਤੋਂ ਬਾਅਦ ਅੱਜ ਸੁਖਾਵੇਂ ਮਾਹੌਲ ‘ਚ ਹੋਈ ਮੀਟਿੰਗ ਮਗਰੋਂ ਕਿਸਾਨਾਂ ਨੇ ਧਰਨੇ ਨੂੰ ਖਤਮ ਕਰਨ ਦਾ ਐਲਾਨ ਕੀਤਾ