Punjab Education News: ਪੰਜਾਬ ਦੇ ਸਕੂਲਾਂ ਵਿਚ ਹੁਣ ਲੱਗੇਗੀ ਆਨਲਾਈਨ ਹਾਜ਼ਰੀ; ਵਿਦਿਆਰਥੀ ਗੈਰਹਾਜ਼ਰ ਹੋਏ ਤਾਂ...
ਇਹ ਸਹੂਲਤ ਆਉਣ ਵਾਲੇ 20 ਦਿਨਾਂ ਵਿਚ ਸ਼ੁਰੂ ਹੋ ਜਾਵੇਗੀ।
Punjab School Education News: ਪੰਜਾਬ ਦੇ ਸਾਰੇ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਸਕੂਲਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਆਨਲਾਈਨ ਹਾਜ਼ਰੀ ਦੀ ਸਹੂਲਤ ਸ਼ੁਰੂ ਹੋਣ ਵਾਲੀ ਹੈ। ਮਾਪਿਆਂ ਨੂੰ ਹੁਣ ਇਸ ਗੱਲ ਦੀ ਚਿੰਤਾ ਨਹੀਂ ਕਰਨੀ ਪਵੇਗੀ ਕਿ ਉਨ੍ਹਾਂ ਦਾ ਬੱਚਾ ਸਕੂਲ ਪਹੁੰਚਦਾ ਹੈ ਜਾਂ ਨਹੀਂ। ਬੱਚੇ ਦੀ ਗੈਰ-ਹਾਜ਼ਰੀ ਦੀ ਸਥਿਤੀ ਵਿਚ, ਮਾਪਿਆਂ ਦੇ ਮੋਬਾਈਲ 'ਤੇ ਇਕ ਸੁਨੇਹਾ ਅਪਣੇ ਆਪ ਆ ਜਾਵੇਗਾ। ਇਹ ਸਹੂਲਤ ਆਉਣ ਵਾਲੇ 20 ਦਿਨਾਂ ਵਿਚ ਸ਼ੁਰੂ ਹੋ ਜਾਵੇਗੀ।
ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿਤੀ ਹੈ। ਦਰਅਸਲ ਬੱਚੇ ਸਕੂਲ ਪਹੁੰਚੇ ਜਾਂ ਨਹੀਂ, ਇਹ ਸੱਭ ਤੋਂ ਵੱਡੀ ਚਿੰਤਾ ਉਨ੍ਹਾਂ ਦੇ ਵਾਪਸ ਆਉਣ ਤਕ ਮਾਪਿਆਂ ਦੇ ਦਿਲਾਂ ਵਿਚ ਬਣੀ ਰਹਿੰਦੀ ਹੈ, ਜਿਸ ਤੋਂ ਬਾਅਦ ਸਕੂਲਾਂ ਵਿਚ ਆਨਲਾਈਨ ਹਾਜ਼ਰੀ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਸਬੰਧਤ ਸਕੂਲਾਂ ਨੂੰ ਇਸ ਸਬੰਧੀ ਤਿਆਰੀਆਂ ਕਰਨ ਲਈ ਕਿਹਾ ਹੈ। ਇਹ ਸਹੂਲਤ ਸਾਰੇ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਇਕੋ ਸਮੇਂ ਸ਼ੁਰੂ ਕੀਤੀ ਜਾਵੇਗੀ।
ਐਕਸ 'ਤੇ ਪੋਸਟ ਸਾਂਝੀ ਕਰਦੇ ਹੋਏ ਹਰਜੋਤ ਸਿੰਘ ਬੈਂਸ ਨੇ ਕਿਹਾ- ਸਾਡੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਜਲਦੀ ਹੀ ਪੰਜਾਬ ਸਿੱਖਿਆ ਕ੍ਰਾਂਤੀ ਵਿਚ ਇਕ ਹੋਰ ਮੀਲ ਪੱਥਰ ਹਾਸਲ ਹੋਵੇਗਾ । ਬਹੁਤ ਜਲਦ ਪੰਜਾਬ ਦੇ ਸਾਰੇ 19000+ ਸਰਕਾਰੀ ਸਕੂਲਾਂ ਵਿਚ ਔਨਲਾਈਨ ਹਾਜ਼ਰੀ ਸ਼ੁਰੂ ਕਰ ਦਿਤੀ ਜਾਵੇਗੀ। ਮਾਪਿਆਂ ਨੂੰ SMS Alert ਪ੍ਰਾਪਤ ਹੋਣਗੇ ਜਦੋਂ ਵੀ ਉਨ੍ਹਾਂ ਦਾ ਬੱਚਾ ਸਕੂਲ ਤੋਂ ਗੈਰਹਾਜ਼ਰ ਹੁੰਦਾ ਹੈ।
(For more news apart from Punjab School Education Students Attendance Online News in Punjabi, stay tuned to Rozana Spokesman)