Bathinda Restaurant Fire News: ਬਠਿੰਡਾ ਦੇ ਇਕ ਰੈਸਟੋਰੈਂਟ ਵਿਚ ਲੱਗੀ ਭਿਆਨਕ ਅੱਗ, ਫਟਿਆ ਗੈਸ ਸਿਲੰਡਰ, ਸਮਾਨ ਸੜ ਕੇ ਹੋਇਆ ਸੁਆਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Bathinda Restaurant Fire News: ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਪਾਇਆ ਕਾਬੂ

Bathinda Restaurant Fire News

Bathinda Restaurant Fire News: ਬਠਿੰਡਾ 'ਚ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਸਥਿਤ ਇਕ ਰੈਸਟੋਰੈਂਟ 'ਚ ਐਤਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਇਕ ਗੈਸ ਸਿਲੰਡਰ ਵੀ ਫਟ ਗਿਆ। ਅੱਗ ਲੱਗਣ ਕਾਰਨ ਰੈਸਟੋਰੈਂਟ ਵਿੱਚ ਰੱਖਿਆ ਫਰਨੀਚਰ ਤੇ ਹੋਰ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਕਰੀਬ ਅੱਧੀ ਦਰਜਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।

ਫਾਇਰਮੈਨ ਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਆਦੇਸ਼ ਯੂਨੀਵਰਸਿਟੀ ਦੇ ਸਾਹਮਣੇ ਭੁੱਚੋ ਮੰਡੀ 'ਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚੇ। ਵੱਖ-ਵੱਖ ਥਾਵਾਂ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ। ਅੱਗ ਦੌਰਾਨ ਰੈਸਟੋਰੈਂਟ ਵਿਚ ਇਕ ਸਿਲੰਡਰ ਫਟ ਗਿਆ।

ਰੈਸਟੋਰੈਂਟ ਵਿਚ ਲੱਗੀ ਅੱਗ ਨੇ ਆਸ-ਪਾਸ ਦੀਆਂ ਦੁਕਾਨਾਂ ਦੇ ਬਾਹਰ ਲੱਗੇ ਬੋਰਡਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ ਪਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਸਮੇਂ ਸਿਰ ਅੱਗ ’ਤੇ ਕਾਬੂ ਪਾ ਲਿਆ ਅਤੇ ਵੱਡਾ ਹਾਦਸਾ ਹੋਣੋਂ ਟਲ ਗਿਆ।