ਗਮ ਵਿਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਹਾਦਸੇ ਵਿਚ ਲਾੜੇ ਦੇ ਭਰਾ ਦੀ ਮੌਤ
ਰਿਸ਼ਤੇਦਾਰਾਂ ਨੂੰ ਛੱਡ ਕੇ ਵਾਪਸ ਪਰਤ ਰਹੇ ਨੌਜਵਾਨ ਦਾ ਹੋਇਆ ਐਕਸੀਡੈਂਟ
ਫਾਜ਼ਿਲਕਾ ਫਿਰੋਜ਼ਪੁਰ ਹਾਈਵੇ 'ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਵਿਆਹ ਦੀਆਂ ਖੁਸ਼ੀਆਂ ਗਮ ਵਿਚ ਬਦਲ ਗਈਆਂ। ਲਾੜੇ ਦੀ ਭਰਾ ਦੀ ਹਾਦਸੇ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਮੋਟਰਸਾਈਕਲ 'ਤੇ ਰਿਸ਼ਤੇਦਾਰਾਂ ਨੂੰ ਛੱਡ ਕੇ ਆ ਰਿਹਾ ਸੀ ਕਿ ਅੱਗੇ ਜਾ ਰਹੇ ਛੋਟੇ ਹਾਥੀ ਦੇ ਨਾਲ ਟੱਕਰ ਹੋ ਗਈ।
ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਹਰਬੰਸ ਸਿੰਘ ਫਾਜ਼ਿਲਕਾ ਦੇ ਪਿੰਡ ਮਿਆਣੀ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਭਰਾ ਕੱਲ੍ਹ ਵਿਆਹ ਸੀ। ਅੱਜ ਉਹ ਰਿਸ਼ਤੇਦਾਰਾਂ ਨੂੰ ਰੇਲਵੇ ਸਟੇਸ਼ਨ 'ਤੇ ਛੱਡ ਕੇ ਵਾਪਸ ਪਿੰਡ ਪਰਤ ਰਿਹਾ ਸੀ ਕਿ ਰਸਤੇ ਵਿੱਚ ਹਾਦਸਾ ਵਾਪਰ ਗਿਆ। ਮੌਕੇ 'ਤੇ ਪਹੁੰਚੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਿਹੜਾ ਵੀ ਆਰੋਪੀ ਪਾਇਆ ਜਾਵੇਗਾ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ।