Punjab Weather Update: ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਪਵੇਗਾ ਮੀਂਹ, ਵਧੇਗੀ ਹੋਰ ਠੰਢ
Punjab Weather Update: ਕੁੱਝ ਇਲਾਕਿਆਂ ਵਿਚ ਧੁੰਦ ਦੀ ਸੰਭਾਵਨਾ
ਚੰਡੀਗੜ੍ਹ : ਪੰਜਾਬ ’ਚ ਮੌਸਮ ਦਾ ਮਿਜ਼ਾਜ ਇਕ ਵਾਰ ਫਿਰ ਬਦਲ ਗਿਆ ਹੈ, ਜਿਸ ਨਾਲ ਲੋਕਾਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਪੰਜਾਬ ਤੇ ਚੰਡੀਗੜ੍ਹ ਵਿਚ ਹੁਣ ਰਾਤਾਂ ਠੰਢੀਆਂ ਰਹਿਣਗੀਆਂ। ਮੌਸਮ ਵਿਭਾਗ ਅਨੁਸਾਰ, ਕੁਝ ਇਲਾਕਿਆਂ ਵਿਚ ਹਲਕੀ ਧੁੰਦ ਵੀ ਸੰਭਵ ਹੈ।
ਹਾਲਾਂਕਿ 27 ਨਵੰਬਰ ਤਕ ਕੋਈ ਮੀਂਹ ਜਾਂ ਹੋਰ ਚੇਤਾਵਨੀ ਨਹੀਂ ਹੈ ਅਤੇ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਮੌਸਮ ਵਿਗਿਆਨੀਆਂ ਦਾ ਮੰਨਣਾ ਹੈ ਕਿ ਨਵੰਬਰ ਦੇ ਅੰਤ ਜਾਂ ਦਸੰਬਰ ਦੀ ਸ਼ੁਰੂਆਤ ਵਿਚ ਮੀਂਹ ਪੈ ਸਕਦਾ ਹੈ, ਜਿਸ ਨਾਲ ਏਅਰ ਕੁਆਲਿਟੀ ਇੰਡੈਕਸ ਵਿਚ ਸੁਧਾਰ ਦੀ ਉਮੀਦ ਕੀਤੀ ਜਾ ਸਕਦੀ ਹੈ।
ਇਸ ਸਮੇਂ ਦੌਰਾਨ, ਰਾਜ ਦੇ ਉੱਤਰ-ਪੱਛਮੀ ਜ਼ਿਲ੍ਹਿਆਂ, ਜਿਨ੍ਹਾਂ ਵਿਚ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਸ਼ਾਮਲ ਹਨ, ਵਿਚ ਰਾਤ ਦਾ ਤਾਪਮਾਨ 4 ਤੋਂ 6 ਡਿਗਰੀ ਸੈਲਸੀਅਸ ਰਹੇਗਾ। ਬਾਕੀ ਜ਼ਿਲ੍ਹਿਆਂ ਵਿਚ ਤਾਪਮਾਨ 6 ਤੋਂ 8 ਡਿਗਰੀ ਸੈਲਸੀਅਸ ਰਹੇਗਾ। ਜ਼ਿਆਦਾਤਰ ਖੇਤਰਾਂ ਵਿਚ ਤਾਪਮਾਨ ਆਮ ਨਾਲੋਂ ਘੱਟ ਰਹੇਗਾ, ਜਦੋਂ ਕਿ ਕੁਝ ਕੇਂਦਰੀ ਅਤੇ ਪੂਰਬੀ ਖੇਤਰਾਂ ਵਿਚ ਤਾਪਮਾਨ ਆਮ ਦੇ ਨੇੜੇ ਰਹੇਗਾ।