ਮਜਾਤੜੀ ਸਕੂਲ 'ਚ ਦਾਨੀ ਸੱਜਣ ਬਲਦੇਵ ਸਿੰਘ ਵੱਲੋਂ ਸਕੂਲ ਦਾ ਕੀਤਾ ਗਿਆ ਵਧ ਚੜ੍ਹ ਕੇ ਸਹਿਯੋਗ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਤੜੀ ਵਿਖੇ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ ਸੁਭਾਸ਼ ਮਹਾਜਨ ਤੇ ਸਕੂਲ ਪਿ੍ੰਸੀਪਲ ਕਸ਼ਮੀਰ ਕੌਰ ਦੀ ਅਗਵਾਈ ਵਿੱਚ ਸਧਾਰਨ ਪਰ ...

Government Senior Secondary School Majatri

ਐਸ ਏ ਐਸ ਨਗਰ (ਸਸਸ) :-  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਤੜੀ ਵਿਖੇ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ ਸੁਭਾਸ਼ ਮਹਾਜਨ ਤੇ ਸਕੂਲ ਪਿ੍ੰਸੀਪਲ ਕਸ਼ਮੀਰ ਕੌਰ ਦੀ ਅਗਵਾਈ ਵਿਚ ਸਧਾਰਨ ਪਰ ਪ੍ਰਭਾਵਸ਼ਾਲੀ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿਚ ਦਾਖ਼ਲਾ ਮੁਹਿੰਮ ਨੂੰ ਭਰਵਾਂ ਹੁੰਗਾਰਾ ਦੇਣ ਲਈ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਗਈ।

ਇਸ ਮੌਕੇ ਪਿੰਡ ਦੇ ਐਨ ਆਰ ਆਈ ਬਲਦੇਵ ਸਿੰਘ ਜਿਨ੍ਹਾਂ ਨੇ ਸਕੂਲ ਦੇ ਵਿਕਾਸ ਲਈ ਲੱਖਾਂ ਰੁਪਏ ਦੇ ਕੇ ਸਕੂਲ ਦੀ ਨੁਹਾਰ ਬਦਲ ਦਿੱਤੀ ਹੈ ਦਾ ਸਨਮਾਨ ਕੀਤਾ ਗਿਆ। ਬਲਦੇਵ ਸਿੰਘ ਵੱਲੋਂ  5.5 ਲੱਖ ਦੀ ਕੀਮਤ ਨਾਲ ਤਿਆਰ ਕੀਤੇ  ਕਮਰੇ ਦਾ ਉਦਘਾਟਨ ਕੀਤਾ ਗਿਆ।

ਵਿਦਿਆਰਥੀਆਂ ਦੇ ਪੀਣ ਲਈ ਸਾਫ ਤੇ ਸ਼ੁੱਧ ਪਾਣੀ ਲਈ ਇਕ ਲੱਖ ਰੁਪਏ ਦੀ ਰਾਸ਼ੀ ਵੀ ਦਿੱਤੀ ਗਈ। ਸਮਾਰਟ ਕਲਾਸਰੂਮ ਤਿਆਰ ਕਰਨ ਲਈ ਦੋ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਵੀ ਸਕੂਲ ਦੀ ਕਮੇਟੀ ਨੂੰ ਸੌਂਪਿਆ ਗਿਆ। ਬਲਦੇਵ ਸਿੰਘ ਨੇ ਵਿਦਿਆਰਥੀਆਂ ਦੀ ਸੱਭਿਆਚਾਰਕ ਰੁਚੀਆਂ ਨੂੰ ਪ੍ਰਫੁੱਲਿਤ ਕਰਨ ਲਈ ਚਾਲੀ ਹਜ਼ਾਰ ਰੁਪਏ ਦੀ ਰਾਸ਼ੀ ਵੀ ਦਿੱਤੀ।

ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ ਸੁਭਾਸ਼ ਮਹਾਜਨ ਨੇ ਦੱਸਿਆ ਕਿ ਕਿ ਸਕੂਲ ਵਿਚ ਕੌਸ਼ਲ ਵਿਕਾਸ ਕਾਰਜਾਂ ਲਈ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕਮਰਾ ਤਿਆਰ ਕੀਤਾ ਗਿਆ ਹੈ ਜਿਸ ਨਾਲ ਵਿਦਿਆਰਥੀਆਂ ਵਿਚ ਕੰਮ ਪ੍ਰਤੀ ਰੂਚੀ ਵਿਕਸਤ ਕੀਤੀ ਜਾ ਸਕਦੀ ਹੈ।

ਇਸ ਤੋਂ ਇਲਾਵਾ ਸਕੂਲ ਨੂੰ ਸਫੈਦੀ ਤੇ ਸਮਾਰਟ ਕਲਾਸਰੂਮ ਬਣਾਉਣ ਲਈ ਵੀ ਕਾਰਜ ਕੀਤਾ ਜਾ ਰਿਹਾ ਹੈ। ਬਲਦੇਵ ਸਿੰਘ ਐਨ ਆਰ ਆਈ ਤੇ ਉਹਨਾਂ ਨਾਲ ਆਏ ਪਰਿਵਾਰਕ ਮੈਂਬਰਾਂ ਨੇ ਵੀ ਸਕੂਲ ਦੀ ਬਿਹਤਰੀ ਲਈ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਸਕੂਲ ਪ੍ਰਿੰਸੀਪਲ ਨੇ ਸਮੂਹ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਿੰਡ ਦੇ ਸਾਰੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਦਾਖ਼ਲ ਕਰਵਾਇਆ ਜਾਵੇ ਤਾਂ ਜੋ ਅਧਿਅਾਪਕਾਂ ਨੂੰ ਵੱਧ ਤੋਂ ਵੱਧ ਸੇਵਾ ਕਰਨ ਦਾ ਮੌਕਾ ਮਿਲ ਸਕੇ।