ਖਹਿਰਾ ਧੜੇ ਨੂੰ ਵੱਡਾ ਝਟਕਾ, ਵਿਧਾਇਕ ਜੈਕਿਸ਼ਨ ਰੋੜੀ ਨੇ ਕੀਤਾ ਬਾਏ-ਬਾਏ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਵਿਚ ਅੱਜ ਦੋ ਹੋਰ ਮੈਂਬਰ ਸ਼ਾਮਲ ਹੋ ਚੁੱਕੇ ਹਨ। ਇਕ ਜਸਟਿਸ (ਸੇਵਾ ਮੁਕਤ) ਜ਼ੋਰਾ ਸਿੰਘ ਅਤੇ ਦੂਜੇ ਗੜ੍ਹਸ਼ੰਕਰ ਤੋਂ...

Jai Kishan Rodi rejoin AAP

ਚੰਡੀਗੜ੍ਹ: ਆਮ ਆਦਮੀ ਪਾਰਟੀ ਵਿਚ ਅੱਜ ਦੋ ਹੋਰ ਮੈਂਬਰ ਸ਼ਾਮਲ ਹੋ ਚੁੱਕੇ ਹਨ। ਇਕ ਜਸਟਿਸ (ਸੇਵਾ ਮੁਕਤ) ਜ਼ੋਰਾ ਸਿੰਘ ਅਤੇ ਦੂਜੇ ਗੜ੍ਹਸ਼ੰਕਰ ਤੋਂ ਵਿਧਾਇਕ ਜੈਕਿਸ਼ਨ ਰੋੜੀ। ਆਮ ਆਦਮੀ ਪਾਰਟੀ ਦੇ ਬਾਗੀ ਧੜੇ ਨੂੰ ਅੱਜ ਉਸ ਵੇਲੇ ਝਟਕਾ ਲੱਗਾ ਜਦੋਂ ਗੜ੍ਹਸ਼ੰਕਰ ਤੋਂ ਵਿਧਾਇਕ ਜੈਕਿਸ਼ਨ ਰੋੜੀ ਨੇ ਸੁਖਪਾਲ ਖਹਿਰਾ ਦਾ ਸਾਥ ਛੱਡ ਕੇ ਫਿਰ ਤੋਂ ਕੇਜਰੀਵਾਲ ਨਾਲ ਹੱਥ ਮਿਲਾ ਲਿਆ ਹੈ। ਇਸ ਤੋਂ ਇਲਾਵਾ ਵੱਡੀ ਖ਼ਬਰ ਇਹ ਵੀ ਹੈ ਕਿ ਸੇਵਾ ਮੁਕਤ ਜੱਜ ਜਸਟਿਸ ਜ਼ੋਰਾ ਸਿੰਘ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ।

ਗੜ੍ਹਸ਼ੰਕਰ ਵਿਧਾਇਕ ਰੋੜੀ ਨੇ ਪਹਿਲਾਂ ਤੋਂ ਹੀ ਸੁਖਪਾਲ ਖਹਿਰਾ ਦੇ ਬਾਗੀ ਧੜੇ ਤੋਂ ਦੂਰੀ ਬਣਾਈ ਹੋਈ ਸੀ। ਅੱਜ ਦਿੱਲੀ ਵਿਚ ਉਨ੍ਹਾਂ ਨੇ ਫਿਰ ਤੋਂ ਆਮ ਆਦਮੀ ਪਾਰਟੀ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ ਅਤੇ ‘ਆਪ’ ਜੁਆਇਨ ਕਰ ਲਈ ਹੈ। ਰੋੜੀ ਸਮੇਤ 7 ਵਿਧਾਇਕਾਂ ਨੇ ਸੁਖਪਾਲ ਖਹਿਰਾ ਦੀ ਅਗਵਾਹੀ ਹੇਠ ਕੇਜਰੀਵਾਲ ਖਿਲਾਫ਼ ਝੰਡਾ ਚੁੱਕਿਆ ਸੀ। ਇਸ ਤੋਂ ਬਾਅਦ ਪਾਰਟੀ ਨੇ ਇਨ੍ਹਾਂ ਸਾਰੇ ਵਿਧਾਇਕਾਂ ਨੂੰ ਮੁਅੱਤਲ ਕਰ ਦਿਤਾ ਸੀ।

ਵਿਧਾਇਕ ਰੋੜੀ ਪਹਿਲਾਂ ਤੋਂ ਹੀ ਉਲਝਣ ਵਿਚ ਸੀ। ਹੁਣ ਜਦੋਂ ਖਹਿਰਾ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰ ਦਿਤਾ ਹੈ ਤਾਂ ਰੋੜੀ ਨੇ ਆਮ ਆਦਮੀ ਪਾਰਟੀ ਵਿਚ ਹੀ ਰਹਿਣ ਦਾ ਫ਼ੈਸਲਾ ਕਰ ਲਿਆ ਹੈ। ਇਸ ਤਰ੍ਹਾਂ ਖਹਿਰਾ ਨਾਲ ਹੁਣ ਛੇ ਵਿਧਾਇਕ ਰਹਿ ਗਏ ਹਨ।

Related Stories