ਵਿਰੋਧੀਆਂ ਦੇ ਨਿਸ਼ਾਨੇ 'ਤੇ ਆਏ ਭਗਵੰਤ ਮਾਨ

ਏਜੰਸੀ

ਖ਼ਬਰਾਂ, ਪੰਜਾਬ

ਅਕਾਲੀ ਦਲ ਵਲੋਂ ਘਟਨਾ ਦੀ ਨਿੰਦਾ

file photo

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦਾ ਵਿਵਾਦਾਂ ਨਾਲ ਪੁਰਾਣਾ ਨਾਤਾ ਰਿਹਾ ਹੈ। ਕਦੇ ਉਹ ਅਪਣੀਆਂ ਬੇਬਾਕ ਟਿੱਪਣੀਆਂ ਕਾਰਨ ਸੁਰਖੀਆਂ ਵਿਚ ਰਹਿੰਦੇ ਹਨ ਤੇ ਕਦੇ ਲੋਕ ਸਭਾ ਵਿਚ ਪੁਛੇ ਗਏ ਸਵਾਲਾਂ ਕਾਰਨ ਛਾਏ ਰਹਿੰਦੇ ਹਨ। ਹੁਣ ਉਹ ਇਕ ਪੱਤਰਕਾਰ ਨਾਲ ਖਹਿਬੜਣ ਕਾਰਨ ਮੁੜ ਸੁਰਖੀਆਂ ਵਿਚ ਆ ਗਏ ਹਨ।

ਇਸ ਘਟਨਾ ਤੋਂ ਬਾਅਦ ਭਗਵੰਤ ਮਾਨ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ। ਇਸੇ ਸਬੰਧੀ ਸ਼੍ਰੋਮਣੀ ਅਕਾਲੀ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਦਾ ਕਹਿਣਾ ਹੈ ਕਿ ਸ਼ਰਾਬ ਦੇ ਨਸ਼ੇ ਵਿਚ ਭਗਵੰਤ ਮਾਨ ਕੁੱਝ ਵੀ ਕਹਿ ਜਾਂਦੇ ਹਨ। ਅਕਾਲੀ ਦਲ ਦੇ ਮੁੱਦੇ ਚੁੱਕਣ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਧਰਨਿਆਂ ਰਾਹੀਂ ਲੋਕਾਂ ਦੇ ਮੁੱਦੇ ਉਜਾਗਰ ਕਰਦਾ ਰਹਿੰਦਾ ਹੇ। ਦੂਜੇ ਪਾਸੇ ਆਮ ਆਦਮੀ ਪਾਰਟੀ ਵਿਰੋਧ ਹੋਣ ਦੇ ਬਾਵਜੂਦ ਕੁੱਝ ਨਹੀਂ ਕਰ ਰਹੀ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਜੋ ਸ਼ਬਦਾਵਲੀ ਵਰਤੀ ਹੈ, ਉਹ ਗ਼ਲਤ ਤੇ ਨਿੰਦਣਯੋਗ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਕਾਂਗਰਸ 'ਤੇ ਮਿਲੇ ਹੋਣ ਦਾ ਦੋਸ਼ ਵੀ ਲਾਇਆ।