ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ 21 ਲੱਖ ਦੀ ਵਿੱਤੀ ਸਹਾਇਤਾ ਦੇਣਗੇ ਭਾਈ ਢੱਡਰੀਆਂਵਾਲੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨ ਪਰਿਵਾਰਾਂ ਨੂੰ ਪਰਮੇਸ਼ ਦੁਆਰ ਵਿਖੇ ਕੀਤਾ ਜਾਵੇਗਾ ਸਨਮਾਨਿਤ

Bhai Ranjit Singh Ji Dhadrianwale

ਚੰਡੀਗੜ੍ਹ: ਖੇਤੀ ਕਾਨੂੰਨਾਂ ਵਿਰੁੱਧ ਜਾਰੀ ਸੰਘਰਸ਼ ਦੇ ਚਲਦਿਆਂ ਕਈ ਕਿਸਾਨ ਅਪਣੀ ਜਾਨ ਗਵਾ ਚੁੱਕੇ ਹਨ। ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਕਈ ਸਮਾਜ ਸੇਵੀ ਸੰਸਥਾਵਾਂ ਅੱਗੇ ਆ ਰਹੀਆਂ ਹਨ। ਇਸ ਦੌਰਾਨ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਵੀ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਲਈ ਵਿੱਤੀ ਮਦਦ ਦਾ ਐਲਾਨ ਕੀਤਾ ਹੈ।

ਸੰਘਰਸ਼ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਭਾਈ ਰਣਜੀਤ ਸਿੰਘ ਢੱਡਰੀਆ ਵਾਲੇ ਅਤੇ ਉਹਨਾਂ ਦੇ ਸਹਿਯੋਗੀਆਂ ਵੱਲੋਂ 21 ਲੱਖ ਰੁਪਏ ਦੇਣ ਦਾ ਫੈਸਲਾ ਕੀਤਾ ਹੈ।

ਇਹ ਐਲਾਨ ਕਿਸਾਨ ਮੋਰਚੇ ਦੀ ਸਟੇਜ ਤੋਂ ਭਾਈ ਸੁਰਿੰਦਰ ਸਿੰਘ ਪਰਮੇਸ਼ਰ ਦੁਆਰ ਵਾਲਿਆਂ ਵੱਲੋਂ ਕੀਤਾ ਗਿਆ। ਭਾਈ ਸੁਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਪਰਿਵਾਰਾਂ ਨੂੰ ਐਤਵਾਰ ਨੂੰ ਪ੍ਰਮੇਸ਼ਰ ਦੁਆਰ ਬੁਲਾ ਕੇ ਸਨਮਾਨਿਤ ਕੀਤਾ ਜਾਵੇਗਾ।