ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਸਾਨਾਂ ਦੇ ਹੱਕ 'ਚ ਕੀਤੀ ਭੁੱਖ ਹੜਤਾਲ

ਏਜੰਸੀ

ਖ਼ਬਰਾਂ, ਪੰਜਾਬ

ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਸਾਨਾਂ ਦੇ ਹੱਕ 'ਚ ਕੀਤੀ ਭੁੱਖ ਹੜਤਾਲ

image


ਸੰਗਰੂਰ, 23 ਦਸੰਬਰ (ਬਲਵਿੰਦਰ ਸਿੰਘ ਭੁੱਲਰ):  ਪੰਜਾਬ ਦੇ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅਤੇ ਕਿਸਾਨਾਂ ਦੇ ਹੱਕ ਵਿਚ ਸੰਗਰੂਰ ਵਿਖੇ ਇਕ ਰੋਜ਼ਾ ਭੁੱਖ ਹੜਤਾਲ ਕੀਤੀ | ਇਸ ਭੁੱਖ ਹੜਤਾਲ ਵਿਚ ਇਲਾਕੇ ਦੇ 200 ਤੋਂ ਵੱਧ ਆੜ੍ਹਤੀਆਂ ਨੇ ਵੀ ਸਿਖਿਆ ਮੰਤਰੀ ਦਾ ਸਾਥ ਦਿਤਾ ਅਤੇ ਕਿਸਾਨਾਂ ਵਲੋਂ ਦੇਸ਼ ਭਰ ਵਿਚ ਦਿਤੇ ਜਾ ਰਹੇ ਧਰਨਿਆਂ ਦੀ ਹਿਮਾਇਤ ਕੀਤੀ |
ਭੁੱਖ ਹੜਤਾਲ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੰਗਲਾ ਨੇ ਕਿਹਾ ਕਿ ਕਿਸਾਨਾਂ ਦੁਆਰਾ ਸ਼ੁਰੂ ਕੀਤਾ ਗਿਆ ਇਹ ਸੰਘਰਸ਼ ਹੁਣ ਸੱਚੀ ਲੋਕ ਲਹਿਰ ਬਣ ਗਿਆ ਹੈੇ ਅਤੇ ਹਰ ਪੰਜਾਬੀ ਹੁਣ ਜਾਤ ਧਰਮ ਅਤੇ ਕਿੱਤੇ ਨੂੰ ਪਿੱਛੇ ਛੱਡ ਕੇ ਇਸ ਮੁਹਿੰਮ ਵਿਚ ਅਪਣਾ ਹਿੱਸਾ ਪਾ ਰਿਹਾ ਹੈ | ਪੰਜਾਬ ਵਿਚ ਆੜ੍ਹਤੀਏ ਅਤੇ ਕਿਸਾਨ ਦਾ ਨੌਾਹ-ਮਾਸ ਦਾ ਰਿਸ਼ਤਾ ਹੈ ਜੋ ਪਿਛਲੇ ਸੌ ਸਾਲਾਂ ਤੋਂ ਚਲਦਾ ਆ ਰਿਹਾ ਹੈ | ਸਿਖਿਆ ਮੰਤਰੀ ਨੇ ਕਿਹਾ ਕਿ ਇਸ ਭੁੱਖ ਹੜਤਾਲ ਰਾਹੀਂ ਅਸੀ ਕਿਸਾਨ ਯੂਨੀਅਨਾਂ ਵਲੋਂ ਕੀਤੀਆਂ ਜਾ ਰਹੀਆਂ ਮੰਗਾਂ ਦਾ ਸਮਰਥਨ ਕਰਦੇ ਹਾਂ | ਸਿਖਿਆ ਮੰਤਰੀ ਸਿੰਗਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਛੇਤੀ ਹੀ ਸੰਸਦ ਦਾ ਸਰਦ ਰੁੱਤ ਦਾ ਇਜਲਾਸ ਬੁਲਾ ਕੇ ਇਹ ਕਾਲੇ ਕਾਨੰੂਨ ਵਾਪਸ ਲਵੇ | ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਹ ਕਾਲੇ ਕਾਨੂੰਨ ਭਾਰਤੀ ਜਮਹੂਰੀਅਤ ਦੇ ਸੰਘੀ ਢਾਂਚੇ ਉਤੇ ਹਮਲਾ ਹਨ | 
ਸਿਖਿਆ ਮੰਤਰੀ ਨੇ ਸਾਫ਼ ਕਿਹਾ ਕਿ ਕੇਂਦਰ ਸਰਕਾਰ ਅਪਣੇ ਚਹੇਤਿਆਂ ਨੂੰ ਲਾਭ ਦੇਣ ਪਿੱਛੇ ਉਨ੍ਹਾਂ ਵਿਸ਼ਿਆਂ ਉਤੇ ਕਾਨੰੂਨ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਉਸ ਦੇ ਅਖ਼ਤਿਆਰ ਵਿਚ ਹੀ ਨਹੀਂ ਹਨ | ਉਨ੍ਹਾਂ ਕਿਹਾ ਕਿ ਭਾਵੇਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਤਿੰਨੇ ਕਾਨੂੰਨਾਂ ਨੂੰ ਨਕਾਰ ਦਿਤਾ ਹੈ ਪਰ ਕੇਂਦਰ ਨੂੰ ਵੀ ਇਹ ਕਾਨੂੰਨ ਵਾਪਸ ਲੈ ਕੇ ਅਪਣੇ ਪਾਪ ਧੋ ਲੈਣੇ ਚਾਹੀਦੇ ਹੈ |
ਫੋਟੋ ਨੰ.23 ਐਸਐਨਜੀ 6