ਦਿੱਲੀ ਪੁਲਿਸ ਨੇ ਰਾਜਾ ਵੜਿੰਗ ਨੂੰ ਲਿਆ ਹਿਰਾਸਤ ‘ਚ, ਕੇਜਰੀਵਾਲ ਦੇ ਘਰ ਬਾਹਰ ਕਰ ਰਹੇ ਸੀ ਪ੍ਰਦਰਸ਼ਨ  

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਕਾਫ਼ੀ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ ਅਪਣੀ ਮੰਗ 'ਤੇ ਅੜੇ ਰਹੇ।

Raja Warring

 

ਨਵੀਂ ਦਿੱਲੀ- ਦਿੱਲੀ ਪੁਲਿਸ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਹਿਰਾਸਤ 'ਚ ਲੈ ਲਿਆ ਹੈ। ਦਰਅਸਲ ਪੰਜਾਬ ਦੀਆਂ ਪਨਬੱਸਾਂ ਨੂੰ ਦਿੱਲੀ ਹਵਾਈ ਅੱਡੇ ਤੱਕ ਜਾਣ ਦੀ ਇਜਾਜ਼ਤ ਨਾ ਹੋਣ ਕਰਕੇ ਰਾਜਾ ਵੜਿੰਗ ਨੇ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਦੇ ਘਰ ਅੱਗੇ ਅੱਜ ਧਰਨਾ ਲਗਾਇਆ ਸੀ। ਰਾਜਾ ਵੜਿੰਗ ਪਹਿਲਾਂ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਰਾਜ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਮੰਗ ਕਰ ਚੁੱਕੇ ਹਨ