ਬਹੁ-ਕਰੋੜੀ ਨਸ਼ਾ ਤਸਕਰੀ ਮਾਮਲਾ : ਅਦਾਲਤ ਵਲੋਂ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਖ਼ਾਰਜ
ਹੁਣ ਬਚਾਅ ਪੱਖ ਵਲੋਂ ਹਾਈਕੋਰਟ ਤਕ ਪਹੁੰਚ ਕੀਤੀ ਜਾਵੇਗੀ।
ਚੰਡੀਗੜ੍ਹ : ਬਹੁ ਕਰੋੜੀ ਨਸ਼ਾ ਤਸਕਰੀ ਮਾਮਲੇ ਵਿਚ ਮੁਹਾਲੀ ਜ਼ਿਲ੍ਹਾ ਅਦਾਲਤ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿਤੀ ਗਈ ਹੈ।
ਦੱਸਣਯੋਗ ਹੈ ਕਿ ਇਸ ਮਾਮਲੇ ਵਿਚ FIR ਦਰਜ ਕੀਤੀ ਗਈ ਸੀ ਜਿਸ ਦੇ ਮੱਦੇਨਜ਼ਰ ਉਨ੍ਹਾਂ ਵਲੋਂ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ। ਪੰਜਾਬ ਪੁਲਿਸ ਵਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਬੇਨਤੀ ਕੀਤੀ ਗਈ ਸੀ, ਜਿਸ ਤੋਂ ਬਾਅਦ ਗ੍ਰਹਿ ਮੰਤਰਾਲੇ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਵਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਦਿਤਾ ਗਿਆ ਸੀ।
ਬਿਕਰਮ ਮਜੀਠੀਆ ਦੇ ਵਕੀਲ ਨੇ ਕਿਹਾ ਹੈ ਕਿ ਹੁਣ ਉਨ੍ਹਾਂ ਵਲੋਂ ਹੈ ਕੋਰਟ ਵਿਚ ਅਰਜ਼ੀ ਲਗਾਈ ਜਾਵੇਗੀ। ਦੱਸ ਦੇਈਏ ਕਿ NDPS ਦੀਆਂ ਜਿਹੜੀਆਂ ਧਾਰਾਵਾਂ ਲਗਾਈਆਂ ਗਈਆਂ ਸਨ ਉਨ੍ਹਾਂ ਵਿਚ ਜ਼ਮਾਨਤ ਨਹੀਂ ਮਿਲਦੀ ਹੈ। ਮਜੀਠੀਆ ਦੀ ਗ੍ਰਿਫ਼ਤਾਰੀ ਲਈ ਸਰਕਾਰ ਵਲੋਂ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਚੌਕਸੀ ਵਰਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਵੱਖ ਵੱਖ ਜਗ੍ਹਾ 'ਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।
ਉਧਰ ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਮਾਮਲਾ ਬਹੁਤ ਪੁਰਾਣ ਹੈ ਅਤੇ ਇਸ ਸਿਆਸੀ ਬਦਲਾਖ਼ੋਰੀ ਤਹਿਤ ਕੀਤੀ ਗਈ ਕਾਰਵਾਈ ਹੈ। ਫਿਲਹਾਲ ਮੋਹਾਲੀ ਕੋਰਟ ਵਲੋਂ ਇਹ ਅਰਜ਼ੀ ਖ਼ਾਰਜ ਕਰ ਦਿਤੀ ਗਈ ਹੈ ਅਤੇ ਹੁਣ ਬਚਾਅ ਪੱਖ ਵਲੋਂ ਹਾਈਕੋਰਟ ਤਕ ਪਹੁੰਚ ਕੀਤੀ ਜਾਵੇਗੀ।