ਲੁਧਿਆਣਾ ਬਲਾਸਟ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਬਰਖ਼ਾਸਤ ਪੁਲਿਸ ਮੁਲਾਜ਼ਮ ਵਲੋਂ ਦਿੱਤਾ ਗਿਆ ਅੰਜਾਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੁਧਿਆਣਾ ਕੋਰਟ ਕੰਪਲੈਕਸ ਵਿਚ ਬੀਤੇ ਦਿਨ ਹੋਏ ਬਲਾਸਟ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ।

Ludhiana blast victim identified

ਲੁਧਿਆਣਾ: ਲੁਧਿਆਣਾ ਕੋਰਟ ਕੰਪਲੈਕਸ ਵਿਚ ਬੀਤੇ ਦਿਨ ਹੋਏ ਬਲਾਸਟ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਧਮਾਕੇ 'ਚ ਮਾਰੇ ਗਏ ਵਿਅਕਤੀ ਦੀ ਪਛਾਣ ਗਗਨਦੀਪ ਸਿੰਘ ਸਾਬਕਾ ਪੁਲਿਸ ਮੁਲਾਜ਼ਮ ਵਜੋਂ ਹੋਈ ਹੈ। ਧਮਾਕੇ ਨੂੰ ਇਸੇ ਬਰਖ਼ਾਸਤ ਪੁਲਿਸ ਮੁਲਾਜ਼ਮ ਵਲੋਂ ਅੰਜਾਮ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ ਮੁਲਜ਼ਮ ਖੰਨਾ ਦੀ ਪ੍ਰੋਫੈਸਰ ਕਲੋਨੀ ਦਾ ਦੱਸਿਆ ਜਾ ਰਿਹਾ ਹੈ, ਇਸ ਦੌਰਾਨ ਐਨਆਈਏ ਦੀ ਟੀਮ ਨੇ ਖੰਨਾ ਵਿਚ ਵੀ ਛਾਪੇਮਾਰੀ ਕੀਤੀ ਹੈ।

ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਇਕ ਸਿਮ ਅਤੇ ਕੁਝ ਹੋਰ ਸਮਾਨ ਵੀ ਬਰਾਮਦ ਹੋਇਆ ਹੈ। ਮ੍ਰਿਤਕ ਦੀ ਬਾਂਹ ’ਤੇ ਬਣੇ ਟੈਟੂ ਨੇ ਵੀ ਸ਼ਨਾਖ਼ਤ ਕਰਨ ਵਿਚ ਮਦਦ ਕੀਤੀ ਹੈ। ਸੂਤਰਾਂ ਅਨੁਸਾਰ ਗਗਨਦੀਪ ਸਿੰਘ ਖੰਨਾ ਸਦਰ ਥਾਣੇ ਵਿਚ ਬਤੌਰ ਮੁਨਸ਼ੀ ਤਾਇਨਾਤ ਸੀ। ਡਰੱਗ ਮਾਫੀਆ ਨਾਲ ਸਬੰਧਾਂ ਕਾਰਨ ਉਸ ਨੂੰ 2019 ਵਿਚ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।

ਉਸ ਨੇ ਦੋ ਸਾਲ ਜੇਲ੍ਹ ਵੀ ਕੱਟੀ। ਉਹ ਸਤੰਬਰ ਵਿਚ ਜੇਲ੍ਹ ਤੋਂ ਰਿਹਾਅ ਹੋਇਆ ਸੀ। ਮਿਲੀ ਜਾਣਕਾਰੀ ਅਨੁਸਾਰ ਗਗਨਦੀਪ ਸਿੰਘ ਨੂੰ ਐਸਟੀਐਫ ਨੇ ਅਗਸਤ 2019 ਵਿਚ 85 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਉਹ ਇਕ ਔਰਤ ਨਾਲ ਮਿਲ ਕੇ ਨਸ਼ੇ ਦੀ ਤਸਕਰੀ ਕਰਦਾ ਸੀ।