ਲੁਧਿਆਣਾ STF ਦੀ ਅੰਮ੍ਰਿਤਸਰ 'ਚ ਕਾਰਵਾਈ: 2 ਤਸਕਰਾਂ ਨੂੰ 40 ਕਰੋੜ ਰੁਪਏ ਦੀ ਹੈਰੋਇਨ ਸਮੇਤ ਕਾਬੂ

ਏਜੰਸੀ

ਖ਼ਬਰਾਂ, ਪੰਜਾਬ

ਉਹ ਡਰੋਨ ਰਾਹੀਂ ਪਾਕਿਸਤਾਨ ਤੋਂ ਆਈ ਹੈਰੋਇਨ ਦੀ ਖੇਪ ਇਕੱਠੀ ਕਰਨ ਜਾ ਰਹੇ ਸਨ

Ludhiana STF action in Amritsar: 2 smugglers arrested with heroin worth Rs 40 crore

 

ਅੰਮ੍ਰਿਤਸਰ - ਲੁਧਿਆਣਾ ਸਪੈਸ਼ਲ ਟਾਸਕ ਫੋਰਸ (STF) ਨੇ ਪੰਜਾਬ ਦੇ ਅੰਮ੍ਰਿਤਸਰ 'ਚ ਕਾਰਵਾਈ ਕਰਦੇ ਹੋਏ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੀ ਟੀਮ ਨੇ ਦੋਵਾਂ ਤਸਕਰਾਂ ਕੋਲੋਂ 40 ਕਰੋੜ ਰੁਪਏ ਦੀ ਹੈਰੋਇਨ ਵੀ ਬਰਾਮਦ ਕੀਤੀ ਹੈ। ਫਿਲਹਾਲ ਲੁਧਿਆਣਾ ਐਸਟੀਐਫ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਕੇ ਆਪਣੇ ਨਾਲ ਲੈ ਗਈ ਹੈ।

ਇਹ ਕਾਰਵਾਈ ਲੁਧਿਆਣਾ ਐਸਟੀਐਫ ਮੁਹਾਲੀ-4 ਦੇ ਸਬ ਇੰਸਪੈਕਟਰ ਮੱਖਣ ਸਿੰਘ ਵੱਲੋਂ ਕੀਤੀ ਗਈ ਹੈ। ਸਬ-ਇੰਸਪੈਕਟਰ ਨੂੰ ਦੋਵਾਂ ਮੁਲਜ਼ਮਾਂ ਬਾਰੇ ਸੂਚਨਾ ਮਿਲੀ ਸੀ ਕਿ ਉਹ ਡਰੋਨ ਰਾਹੀਂ ਪਾਕਿਸਤਾਨ ਤੋਂ ਆਈ ਹੈਰੋਇਨ ਦੀ ਖੇਪ ਇਕੱਠੀ ਕਰਨ ਜਾ ਰਹੇ ਸਨ। ਜਿਸ ਤੋਂ ਬਾਅਦ ਯੋਜਨਾ ਬਣਾ ਕੇ ਦੋਵਾਂ ਨੂੰ ਟਰੇਸ ਕਰ ਕੇ ਗ੍ਰਿਫਤਾਰ ਕਰ ਲਿਆ ਗਿਆ। ਫੜੇ ਗਏ ਦੋਵੇਂ ਤਸਕਰਾਂ ਦੀ ਪਛਾਣ ਅਨਮੋਲ ਸਿੰਘ ਵਾਸੀ ਘਰਿੰਡਾ ਅਤੇ ਹੀਰਾ ਸਿੰਘ ਵਾਸੀ ਦਲੇਕੇ ਲੋਪੋਕੇ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਮੁਲਜ਼ਮ ਪੁਲਿਸ ਨੂੰ ਚਕਮਾ ਦੇ ਕੇ ਭੱਜਦੇ ਹੋਏ ਚੋਗਾਵਾਂ ਰੋਡ ਪਿੰਡ ਰਣੀਕੇ ਨੇੜੇ ਭੈਰੋਵਾਲ ਪੁੱਜੇ ਸਨ। ਪੁਲਿਸ ਨੇ ਦੋਵਾਂ ਨੂੰ ਘੇਰ ਲਿਆ। ਜਦੋਂ ਦੋਵਾਂ ਦੀ ਤਲਾਸ਼ੀ ਲਈ ਗਈ ਤਾਂ ਦੋਵਾਂ ਕੋਲੋਂ ਕਰੀਬ 8 ਕਿਲੋ ਹੈਰੋਇਨ ਬਰਾਮਦ ਹੋਈ।

ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 21 ਅਤੇ ਐਨਡੀਪੀਐਸ ਐਕਟ ਦੀ ਧਾਰਾ 29 ਤਹਿਤ ਕੇਸ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਮੁਲਜ਼ਮਾਂ ਬਾਰੇ ਹੋਰ ਜਾਣਕਾਰੀ ਨਹੀਂ ਦੇ ਰਹੀ ਪਰ ਜਲਦੀ ਹੀ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ।