ਨਹੀਂ ਹੋਵੇਗਾ ਪੰਜਾਬ ‘ਚ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ, ਜਾਣੋ ਕਿਉਂ?
ਕੋਵਿਡ ਦੀ ਰੋਕਥਾਮ 'ਚ ਰੁੱਝੀ ਹੋਈ ਸਰਕਾਰ
photo
ਮੁਹਾਲੀ: ਪੰਜਾਬ ਸਰਕਾਰ ਇਸ ਵਾਰ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਨਹੀਂ ਬੁਲਾਵੇਗੀ। ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਵੀ ਵਿਧਾਨ ਸਭਾ ਸੈਸ਼ਨ ਦੀ ਉਡੀਕ ਕਰ ਰਹੀਆਂ ਹਨ। ਪੰਜਾਬ ਦੀ ਮਾਨ ਸਰਕਾਰ ਇਸ ਤੋਂ ਪਹਿਲਾਂ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਲਈ ਚੋਣ ਪ੍ਰਚਾਰ ਵਿੱਚ ਰੁੱਝੀ ਹੋਈ ਸੀ।
ਫਿਰ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਚੇਨਈ ਅਤੇ ਹੈਦਰਾਬਾਦ ਦੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦੇਣ ਗਏ ਸਨ। ਹੁਣ ਪੰਜਾਬ ਸਰਕਾਰ ਕੋਵਿਡ ਦੀ ਰੋਕਥਾਮ ਲਈ ਤਿਆਰੀਆਂ ਵਿੱਚ ਲੱਗੀ ਹੋਈ ਹੈ। ਸਿੱਟੇ ਵਜੋਂ ਇਸ ਸਾਲ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਨਹੀਂ ਹੋਵੇਗਾ।