ਮੋਗਾ 'ਚ ਸਾਬਕਾ ਕਾਂਗਰਸੀ ਕੌਂਸਲਰ 'ਤੇ ਹਮਲੇ ਦੀ ਸੁਖਦੇਵ ਸਿੰਘ ਸੀਬੂ ਨੇ ਲਈ ਜ਼ਿੰਮੇਵਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜੇ ਗੋਲੀ ਮੋਢੇ 'ਤੇ ਮਾਰ ਸਕਦਾ ਤਾਂ ਸਿਰ ਜ਼ਿਆਦਾ ਦੂਰ ਨਹੀਂ : ਸੀਬੂ

Sukhdev Singh Sibu takes responsibility for attack on former Congress councilor in Moga

ਮੋਗਾ: ਮੋਗਾ ਦੇ ਸਾਬਕਾ ਕਾਂਗਰਸੀ ਕੌਂਸਲਰ ਨਰਿੰਦਰਪਾਲ ਸਿੰਘ ਸਿੱਧੂ ‘ਤੇ ਗੋਲੀ ਚਲਾਉਣ ਵਾਲੇ ਅਰੋਪੀਆਂ ਵਿੱਚੋਂ ਇੱਕ ਆਰੋਪੀ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਿਆ ਹੈ। ਨਰਿੰਦਰਪਾਲ ਸਿੰਘ ‘ਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਭੱਜਦਾ ਹੋਇਆ ਸਪਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਇਸ ਮਾਮਲੇ ਵਿੱਚ ਆਰੋਪੀ ਵਿੱਚੋਂ ਸੁਖਦੇਵ ਸਿੰਘ (ਸੀਬੂ) ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸ ਵਾਰਦਾਤ ਦੀ ਜ਼ਿੰਮੇਵਾਰੀ ਲਈ ਗਈ ਹੈ। ਉੱਧਰ ਮੋਗਾ ਦੇ ਐੱਸਐੱਸਪੀ ਅਜੇ ਗਾਂਧੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਰ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਵਿੱਚੋਂ ਦੋ ਸਗੇ ਭਰਾ ਹਨ। ਅਰੋਪੀਆਂ ਦੀ ਗਿਰਫ਼ਤਾਰੀ ਲਈ ਪੁਲਿਸ ਵੱਲੋਂ ਟੀਮਾਂ ਗਠਿਤ ਕਰਕੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।