Suspended DIG ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਹੁਣ 2 ਜਨਵਰੀ ਨੂੰ ਹੋਵੇਗੀ ਸੁਣਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਦਾਲਤ ਨੇ ਸੀ.ਬੀ.ਆਈ. ਨੂੰ ਵੀ ਆਪਣਾ ਪੱਖ ਰੱਖਣ ਦਾ ਦਿੱਤਾ ਹੁਕਮ

Suspended DIG Harcharan Singh Bhullar's bail application will now be heard on January 2

ਚੰਡੀਗੜ੍ਹ : ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦਾਇਰ ਕੀਤੀ ਗਈ ਜ਼ਮਾਨਤ ਪਟੀਸ਼ਨ 'ਤੇ ਅੱਜ ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਇਸ ਅਰਜ਼ੀ 'ਤੇ ਕੇਂਦਰੀ ਜਾਂਚ ਬਿਊਰੋ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਵੱਲੋਂ ਇਸ ਮਾਮਲੇ ’ਤੇ ਹੁਣ ਆਉਂਦੀ 2 ਜਨਵਰੀ ਨੂੰ ਸੁਣਵਾਈ ਕੀਤੀ ਜਾਵੇਗੀ।

ਇਸ ਮਾਮਲੇ ਵਿਚ ਸੀ. ਬੀ. ਆਈ. ਨੇ ਜਵਾਬ ਦਾਖਲ ਕਰਨ ਲਈ ਸਮਾਂ ਮੰਗਿਆ ਹੈ, ਜਿਸ ਨੂੰ ਧਿਆਨ ਵਿਚ ਰੱਖਦਿਆਂ ਜੱਜ ਭਾਵਨਾ ਜੈਨ ਦੀ ਅਦਾਲਤ ਨੇ ਇਸਤਗਾਸਾ ਪੱਖ ਨੂੰ 9 ਦਿਨਾਂ ਦਾ ਸਮਾਂ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੀ. ਬੀ. ਆਈ. ਨੇ ਡੀ. ਆਈ. ਜੀ. ਭੁੱਲਰ ਨੂੰ 16 ਅਕਤੂਬਰ ਨੂੰ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀ ਤੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਚੋਲੇ ਕ੍ਰਿਸ਼ ਨੂੰ ਨਾਲ ਗਿ੍ਫ਼ਤਾਰ ਕੀਤਾ ਸੀ।