CAA: ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ‘ਚ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੰਮ੍ਰਿਤਸਰ ‘ਚ ਪੰਜਾਬ ਦੇ ਦਲ ਖਾਲਸਾ ਨੇ ਅੱਜ 25 ਜਨਵਰੀ ਨੂੰ ਪੰਜਾਬ ਬੰਦ ਦਾ ਐਲਾਨ...

Sikh Jathebandi

ਅੰਮ੍ਰਿਤਸਰ: ਅੰਮ੍ਰਿਤਸਰ ‘ਚ ਪੰਜਾਬ ਦੇ ਦਲ ਖਾਲਸਾ ਨੇ ਅੱਜ 25 ਜਨਵਰੀ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਸੀ। ਇਹ ਬੰਦ ਨਾਗਰਿਕਤਾ ਸੰਸ਼ੋਧਨ ਕਨੂੰਨ ਸੀਏਏ ਅਤੇ ਕੇਂਦਰ ਸਰਕਾਰ ਦੀ ਜਨਵਿਰੋਧੀ ਨੀਤੀਆਂ ਦੇ ਵਿਰੁੱਧ ਬੁਲਾਇਆ ਗਿਆ ਹੈ। ਇਸ ਮੌਕੇ ‘ਤੇ ਅੰਮ੍ਰਿਤਸਰ ਦੇ ਭੰਡਾਰੀ ਪੁੱਲ ‘ਤੇ ਦਲ ਖਾਲਸਾ ਅਤੇ ਮੁਸਲਮਾਨ ਭਾਈਚਾਰਾ ਨੇ ਮਿਲਕੇ ਪ੍ਰੋਟੈਸਟ ਕੀਤਾ ਅਤੇ ਕੇਂਦਰ ਸਰਕਾਰ  ਦੇ ਖਿਲਾਫ ਨਾਅਰੇਬਾਜੀ ਕੀਤੀ।

ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਬਿੱਟੂ ਨੇ ਇਸਦੀ ਜਾਣਕਾਰੀ ਪੱਤਰਕਾਰਾਂ ਨੂੰ ਦਿੰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਹਿੰਦੂ ਰਾਸ਼ਟਰ ਏਜੰਟ ਕਸ਼ਮੀਰ ਤੋਂ ਧਾਰਾ 370 ਹਟਾਉਣ ਨਾਗਰਿਕਤਾ ਸੰਸ਼ੋਧਨ ਕਨੂੰਨ ਵਰਗੇ ਮੁੱਦਿਆਂ ਉੱਤੇ ਵਿਰੋਧ ਕਰਦੇ ਹੋਏ ਬੰਦ ਦੀ ਅਪੀਲ ਕੀਤੀ ਹੈ। ਦਲ ਖਾਲਸਾ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ। ਦਲ ਖਾਲਸੇ ਦੇ ਮੁੱਦੇ ‘ਚ ਜਾਮਿਆ ਜੇਐਨਯੂ ਵਰਗੀ ਯੂਨੀਵਰਸਿਟੀ ਵਿੱਚ ਹੋਏ ਹੰਗਾਮੇ ਵੀ ਹਨ।

ਜ਼ਿਕਰਯੋਗ ਹੈ ਕਿ ਇਸ ਮੁੱਦੇ ‘ਤੇ ਦਿੱਲੀ ਵਿੱਚ ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ 29 ਜਨਵਰੀ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ 29 ਜਨਵਰੀ ਨੂੰ ਸੜਕਾਂ ਜਾਮ ਕੀਤੀਆਂ ਜਾਣਗੀਆਂ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਸਰਕਾਰ ਸੀਏਏ ਐਲਾਨ ਵਾਪਸ ਲਿਆ।

ਉਥੇ ਹੀ ਦੂਜੇ ਪਾਸੇ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਬਿੱਟੂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਚਿਹਰਾ ਬੈਕਾਕ ਹੋ ਚੁੱਕਿਆ ਹੈ ਪੰਜਾਬ ਦੇ ਅੰਦਰ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਆਧਾਰ ਨਹੀਂ ਹੈ ਉਹ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੋਗਲੀ ਨੀਤੀ ਆਪਣਾ ਰਿਹਾ ਹੈ। ਉਹ ਇਸ ਮੌਕੇ ‘ਤੇ ਮੁਸਲਮਾਨ ਸਮਾਜ ਦੇ ਇੱਕ ਬੁਲਾਰੇ ਨੇ ਕਿਹਾ ਕਿ ਪੰਜਾਬ ‘ਚ ਸੀਏ ਨੂੰ ਖਤਮ ਕੀਤਾ ਜਾਵੇ ਜੇਕਰ ਪੰਜਾਬ ਵਿੱਚ ਮੋਦੀ ਸਰਕਾਰ ਨੇ ਜੇ ਕਾਲ਼ਾ ਕਨੂੰਨ ਬਣਾਇਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਨਤੀਜੇ ਹੋਰ ਗੰਭੀਰ ਹੋਣਗੇ ਅਤੇ ਦਿੱਲੀ ਵਿੱਚ ਜਾਕੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਾਂਗੇ।

ਇੱਕ ਪਾਸੇ ਤਾਂ ਪਹਿਲਾਂ ਹੀ ਕੰਮ ਧੰਧੇ ਬੰਦ ਹਨ ਅਤੇ ਦੂਜੇ ਪਾਸੇ ਲਗਾਤਾਰ ਬੰਦ ਦੇ ਐਲਾਨ ਨੇ ਉਨ੍ਹਾਂ ਦੀ ਕਮਰ ਤੋੜ ਦਿੱਤੀ ਹੈ। ਉਨ੍ਹਾਂ ਨੇ ਬੰਦ ਦੇ ਐਲਾਨ ਕਰਨ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਮੁੱਦੇ ਸਰਕਾਰ ਦੇ ਕੋਲ ਬੈਠਕੇ ਸੁਲਝਾਉਣ ਨਾ ਕਿ ਦੁਕਾਨਦਾਰਾਂ ਨੂੰ ਪ੍ਰਸ਼ਾਨ ਕਰਨ। ਇਸਦੇ ਨਾਲ ਹੀ ਅੱਜ ਫ਼ਿਰੋਜ਼ਪੁਰ ‘ਚ ਵੀ ਨਾਗਰਿਕਤਾ ਸੋਧ ਕਾਨੂੰਨ ਅਤੇ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੁੱਧ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਹੋਰ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਇਕਬਾਲ ਸਿੰਘ ਮਾਦੀ ਕੇ ਦੀ ਅਗਵਾਈ ਹੇਠ ਆਗੂਆਂ ਤੋਂ ਫਿਰੋਜ਼ਪੁਰ-ਫਾਜ਼ਿਲਕਾ ਜੀ. ਟੀ. ਰੋਡ ਜਾਮ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਸ ਮੌਕੇ ਪੁਲਿਸ ਵਲੋਂ ਇੱਥੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਧਰਨੇ ਨੂੰ ਲੈ ਕੇ ਇੱਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਅਤੇ ਵਾਹਨਾਂ ਚਾਲਕਾਂ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪੁਲਿਸ ਵਲੋਂ ਗੋਲੂ ਕਾ ਮੋੜ 'ਤੇ ਆਵਾਜਾਈ ਨੂੰ ਡਾਇਵਰਟ ਕਰਕੇ ਲੋਕਾਂ ਦੀ ਇਸ ਸਮੱਸਿਆ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।