Weather Update: 48 ਘੰਟਿਆਂ 'ਚ ਸੰਘਣੀ ਧੁੰਦ ਦੀ ਸੰਭਾਵਨਾ ਅਤੇ ਹੋ ਸਕਦੀ ਹੈ ਬਾਰਿਸ਼!

ਏਜੰਸੀ

ਖ਼ਬਰਾਂ, ਪੰਜਾਬ

ਜਦਕਿ ਦੂਜੇ ਪਾਸੇ ਸੋਮਵਾਰ ਤੋਂ ਲੈ ਕੇ ਮੰਗਲਵਾਰ...

Weather Update in Punjab

ਜਲੰਧਰ: ਗਣਤੰਤਰ ਦਿਵਸ ਮੌਕੇ ਲੋਕਾਂ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਸੋਮਵਾਰ ਨੂੰ ਸੂਬੇ 'ਚ ਕਈ ਥਾਈਂ ਮੀਂਹ ਵੀ ਪੈ ਸਕਦਾ ਹੈ। ਇਹ ਭਵਿੱਖ-ਬਾਣੀ ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਵੱਲੋਂ ਕੀਤੀ ਗਈ ਹੈ। ਆਉਂਦੇ ਸੋਮਵਾਰ ਤੋਂ ਮੰਗਲਵਾਰ ਤੱਕ ਪੰਜਾਬ ਦੇ ਕਈ ਹਿੱਸਿਆਂ 'ਚ ਸੰਘਣੀ ਧੁੰਦ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਪੱਛਮ-ਉੱਤਰੀ ਖੇਤਰ 'ਚ ਅਗਲੇ 3 ਦਿਨ ਮੌਸਮ ਖੁਸ਼ਕ ਰਹਿਣ ਅਤੇ 25 ਅਤੇ 26 ਜਨਵਰੀ ਨੂੰ ਸੰਘਣੀ ਧੁੰਦ ਦੀ ਸੰਭਾਵਨਾ ਹੈ। ਉਸ ਤੋਂ ਬਾਅਦ 27 ਜਨਵਰੀ ਤੋਂ ਮੌਸਮ ਫਿਰ ਖਰਾਬ ਹੋਣ ਦੇ ਆਸਾਰ ਹਨ। ਮੌਸਮ ਕੇਂਦਰ ਅਨੁਸਾਰ ਅਗਲੇ 3 ਦਿਨ ਮੌਸਮ ਸਾਫ ਰਹੇਗਾ ਜਦਕਿ 25 ਅਤੇ 26 ਜਨਵਰੀ ਨੂੰ ਕਿਤੇ ਕਿਤੇ ਸੰਘਣੀ ਧੁੰਦ ਦੀ ਸੰਭਾਵਨਾ ਹੈ ਅਤੇ 27-28 ਜਨਵਰੀ ਨੂੰ ਗਰਜ ਦੇ ਨਾਲ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।

ਅੱਜ ਆਦਮਪੁਰ 'ਚ ਤਾਪਮਾਨ 2 ਡਿਗਰੀ, ਹਲਵਾਰਾ ਅਤੇ ਅੰਮ੍ਰਿਤਸਰ 3 ਡਿਗਰੀ, ਹਿਸਾਰ ਅਤੇ ਕਰਨਾਲ 5, ਰੋਹਤਕ 7 ਅਤੇ ਸਿਰਸਾ 'ਚ 6 ਡਿਗਰੀ ਤਾਪਮਾਨ ਰਿਹਾ। ਉੱਧਰ ਦਿੱਲੀ 'ਚ ਪਾਰਾ 8 ਡਿਗਰੀ, ਸ਼੍ਰੀਨਗਰ ਸਿਫਰ ਤੋਂ ਘੱਟ 6 ਡਿਗਰੀ, ਜੰਮੂ ਅਤੇ ਸ਼ਿਮਲਾ 4, ਮਨਾਲੀ ਸਿਫਰ ਤੋਂ ਘੱਟ 3 ਡਿਗਰੀ, ਭੁੰਤਰ, ਸੁੰਦਰ ਨਗਰ ਸਿਫਰ, ਨਾਹਨ 8, ਊਨਾ 2, ਸੋਲਨ 1 ਅਤੇ ਕਲਪਾ 'ਚ ਸਿਫਰ ਤੋਂ ਘੱਟ 5 ਡਿਗਰੀ ਤਾਪਮਾਨ ਰਿਹਾ।

ਦਿਨ ਦੇ ਤਾਪਮਾਨ ਅਤੇ ਰਾਤ ਦੇ ਤਾਪਮਾਨ ਵਿਚ ਹੋਰ ਵੀ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਸੂਬਾ ਵਾਸੀਆਂ ਨੂੰ ਜਨਵਰੀ ਮਹੀਨੇ ਦੇ ਅਖੀਰ ਤੱਕ ਠੰਡ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੇਗੀ। ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁੱਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਐਤਵਾਰ ਨੂੰ ਗਣਤੰਤਰ ਦਿਹਾੜੇ ਮੌਕੇ ਸੰਘਣੀ ਧੁੰਦ ਪੈਣ ਦੇ ਆਸਾਰ ਹਨ। 

ਜਦਕਿ ਦੂਜੇ ਪਾਸੇ ਸੋਮਵਾਰ ਤੋਂ ਲੈ ਕੇ ਮੰਗਲਵਾਰ ਤੱਕ ਪੰਜਾਬ ਦੇ ਕਈ ਹਿੱਸਿਆਂ ਵਿਚ ਮੀਂਹ ਪੈ ਸਕਦਾ ਹੈ ਜਿਸ ਨਾਲ ਘੱਟੋ-ਘੱਟ ਪਾਰੇ ਵਿਚ ਹੋਰ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਸੂਬਾ ਵਾਸੀਆਂ ਨੂੰ ਸਵੇਰੇ ਅਤੇ ਸ਼ਾਮ ਵੇਲੇ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਮੀਂਹ ਪੈਣ ਤੋਂ ਬਾਅਦ ਮੌਸਮ ਬਹੁਤਾ ਸਾਫ ਹੋਣ ਦੀ ਉਮੀਦ ਨਹੀਂ ਹੈ, ਠੰਢ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਧੁੰਦ ਤੇ ਕੋਹਰੇ 'ਚ ਵੀ ਵਾਧਾ ਹੋਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow  ਕਰੋ।