ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਏਜੰਸੀ

ਖ਼ਬਰਾਂ, ਪੰਜਾਬ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

image

ਬÇ੍ਰਸਬੇਨ,  24 ਜਨਵਰੀ (ਜਗਜੀਤ ਖੋਸਾ) : ਸਾਹਿਬ-ਏ-ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਸਟ੍ਰੇਲੀਆ ਦੇ ਸੂਬੇ ਕੁਈਨਜ਼ਲੈਂਡ ਦੇ ਵੱਖ-ਵੱਖ ਗੁਰਦੁਆਰਾ ਸਹਿਬਾਨ, ਬÇ੍ਰਸਬੇਨ ਸਿੱਖ ਟੈਂਪਲ ਲੋਗਨ ਰੋਡ, ਗੁਰਦੁਆਰਾ ਸਿੰਘ ਸਭਾ ਟਾਇਗਮ ਵਿਖੇ ਪ੍ਰਬੰਧਕ ਕਮੇਟੀਆ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।
ਇਸ ਦੇ ਉਪਰੰਤ ਵਿਸ਼ਾਲ ਧਾਰਮਕ ਦੀਵਾਨ ਸਜਾਏ ਗਏ। ਜਿਸ  ’ਚ  ਭਾਈ ਜਸਵੀਰ ਸਿੰਘ ਜਮਾਲਪੁਰੀ, ਭਾਈ ਗੁਰਤੇਜ ਸਿੰਘ, ਗਿਆਨੀ ਕੰਵਲਜੀਤ ਸਿੰਘ, ਭਾਈ ਪਰਮਜੀਤ ਸਿੰਘ ਮੈਲਬੋਰਨ ਆਦਿ ਦੇ ਪੰਥ ਪ੍ਰਸਿੱਧ ਰਾਗੀ, ਕਥਾਵਾਚਕ, ਢਾਡੀ ਜਥਿਆਂ ਅਤੇ ਬੱਚਿਆਂ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਕਥਾ ਵਿਚਾਰਾ ਦੁਆਰਾ ਗੁਰੂ ਸਾਹਿਬ ਜੀ ਦੇ ਜੀਵਨ ਫਲਸਫ਼ੇ ਬਾਰੇ ਚਾਨਣਾ ਪਾਉਦਿਆਂ ਸੰਗਤਾ ਨੂੰ ਦਸਿਆਂ ਕੀ ਖ਼ਾਲਸਾ ਪੰਥ ਦੇ ਸਿਰਜਣਹਾਰ, ਦਸ਼ਮੇਸ਼ ਪਿਤਾ ਜੀ ਵਿਸ਼ਵ ਦੇ ਇਤਿਹਾਸ ’ਚ ਅਜਿਹੇ ਰਹਿਬਰ ਸਨ ਜਿਨ੍ਹਾਂ ਨੇ ਆਪਣਾ ਸਰਬੰਸ ਧਰਮ ਦੀ ਚੜਦੀ ਕਲਾ, ਹੱਕ-ਸੱਚ, ਜ਼ੁਲਮ ਦੇ ਖਾਤਮੇ ਅਤੇ ਮਨੁੱਖਤਾ ਦੀ ਭਲਾਈ ਲਈ ਕੁਰਬਾਨ ਕਰ ਦਿਤਾ। ਜਿਸ ਦੀ ਮਿਸਾਲ ਹੋਰ ਕਿਧਰੇ ਨਹੀ ਮਿਲਦੀ। ਉਨ੍ਹਾਂ ਸੰਗਤਾ ਨੂੰ ਕਿਹਾ ਕਿ ਸਾਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੋ ਸੇਧ ਲੈ ਕੇ ਬਾਣੇ ਤੇ ਬਾਣੀ ਦੇ ਧਾਰਨੀ ਬਣ ਕੇ ਗੁਰੂ ਸਾਹਿਬ ਦੀ ਖ਼ੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ’ਤੇ ਗੁਰੂ ਦੀਆ ਲਾਡਲੀਆਂ ਫ਼ੌਜਾਂ ਵਲੋਂ ਵਿਖਾਏ ਗਏ ਗੱਤਕੇ ਦੇ ਕਰਤੱਵ ਵੀ ਖਿੱਚ ਦਾ ਕੇਦਰ ਬਣੇ ਰਹੇ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਜਸਵੀਰ ਸਿੰਘ ਜਮਾਲਪੁਰੀ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮÇ੍ਰਤਸਰ ਦੇ ਜਥੇ ਨੂੰ ਗੁਰੂਘਰ ਵਿਖੇ ਨਿਭਾਈਆਂ ਗਈਆਂ ਸੇਵਾਵਾਂ ਲਈ ਗੁਰੂ ਸਾਹਿਬ ਦੀ ਬਖ਼ਸਿਸ਼ ਸਿਰੋਪਾਓ ਭੇਟ ਕਰ ਕੇ ਵਿਦਾਇਗੀ ਦਿਤੀ ਗਈ। ਗੁਰੂ ਦੀਆਂ ਸੰਗਤਾਂ ਨੇ ਹੁੰਮ-ਹੁਮਾ ਕੇ ਹਾਜ਼ਰੀ ਭਰੀ ਅਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।

ਕੈਪਸ਼ਨ : ਭਾਈ ਜਸਵੀਰ ਸਿੰਘ ਜਮਾਲਪੁਰੀ ਦਾ ਰਾਗੀ ਜਥਾ ਕੀਰਤਨ ਨਾਲ ਸੰਗਤਾ ਨੂੰ ਨਿਹਾਲ ਕਰਦੇ ਹੋਏ।