ਕੈਪਟਨ ਨੇ ਗਣਤੰਤਰ ਦਿਵਸ ਮੌਕੇ ਟਰੈਕਟਰ ਰੈਲੀ ਦੌਰਾਨ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
ਇਕ ਵਾਰ ਫਿਰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੀ ਆਵਾਜ਼ ਨੂੰ ਸੁਣੇ।
ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਧਰਨਾ ਲਗਾਤਾਰ ਤੇਜ ਹੁੰਦਾ ਹੈ ਅਤੇ ਅੱਜ 61ਵੇਂ ਦਿਨ ਦਾਖਿਲ ਹੋ ਗਿਆ ਹੈ। ਕੱਲ੍ਹ 26 ਜਨਵਰੀ ਨੂੰ ਹਰਿਆਣਾ, ਪੰਜਾਬ ਸਮੇਤ ਕਈ ਰਾਜਾਂ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਤਜਵੀਜ਼ਤ ਟਰੈਕਟਰ ਰੈਲੀ ਲਈ ਅੱਜ ਤੋਂ ਦਿੱਲੀ ਵੱਲ ਵਧਣਾ ਸ਼ੁਰੂ ਕਰ ਦਿੱਤਾ।
ਅਜਿਹੀ ਸਥਿਤੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਣਤੰਤਰ ਦਿਵਸ ‘ਤੇ ਹੋਣ ਜਾ ਰਹੀ ਟਰੈਕਟਰ ਰੈਲੀ ਦੌਰਾਨ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਕ ਵਾਰ ਫਿਰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੀ ਆਵਾਜ਼ ਨੂੰ ਸੁਣੇ।
26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਲਈ ਲੋਕਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵੱਡੀ ਗਿਣਤੀ ਲੋਕ ਦਿੱਲੀ ਵੱਲ ਵਹੀਰਾ ਘੱਤ ਰਹੇ ਹਨ। ਟਰੈਕਟਰ ਪਰੇਡ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਭਲਕੇ 26 ਜਨਵਰੀ ਨੂੰ ਕੱਢੀ ਜਾਣ ਵਾਲੀ ਕਿਸਾਨ ਪਰੇਡ ਕਿਸਾਨ ਪਰੇਡ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਅਤੇ ਪੁਲਿਸ ਵਿਚਾਲੇ ਸਵੇਰੇ ਮੁੜ ਬੈਠਕ ਹੋਈ।