ਹਾਈ ਕੋਰਟ ਨੇ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ 'ਤੇ ਲਗਾਈ 3 ਦਿਨਾਂ ਦੀ ਰੋਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਗਾਊਂ ਜ਼ਮਾਨਤ ਰੱਦ ਹੋਣ ਮਗਰੋਂ ਮਜੀਠੀਆ ਦੀ ਭਾਲ ਲਈ ਪੰਜਾਬ ਪੁਲਿਸ ਵਲੋਂ ਕੀਤੀ ਜਾ ਰਹੀ ਸੀ ਛਾਪੇਮਾਰੀ

Bikram Singh Majithia

ਆਪਣੇ ਵਕੀਲਾਂ ਰਾਹੀਂ ਹੁਣ ਸੁਪਰੀਮ ਕੋਰਟ ਦਾ ਰੁਖ ਕਰਨਗੇ ਬਿਕਰਮ ਮਜੀਠੀਆ

ਚੰਡੀਗੜ੍ਹ : ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ  ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ 3 ਦਿਨਾਂ ਦੀ ਰੋਕ ਲਾ ਦਿੱਤੀ ਹੈ।

ਮਜੀਠੀਆ ਦੇ ਵਕੀਲ ਨੇ ਦੱਸਿਆ ਕਿ ਉਨ੍ਹਾਂ ਨੇ ਸੁਪਰੀਮ ਕੋਰਟ ’ਚ ਜ਼ਮਾਨਤ ਪਟੀਸ਼ਨ ਦਾਇਰ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਸੀ ਪਰ ਹਾਈਕੋਰਟ ਨੇ ਤਿੰਨ ਦਿਨਾਂ ਦਾ ਸਮਾਂ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ ਅਤੇ ਉਸ ਤੋਂ ਬਾਅਦ ਹੀ ਮਜੀਠੀਆ ਮੁੜ ਰੂਪੋਸ਼ ਹੋ ਗਏ ਹਨ। ਇਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਵਿਚ ਮਜੀਠੀਆ ਦੀਆਂ ਰਿਹਾਇਸ਼ਾਂ ’ਤੇ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ।