ਸੰਯੁਕਤ ਸਮਾਜ ਮੋਰਚਾ ਜਿੱਤ ਹਾਸਲ ਕਰ ਕੇ ਸਰਕਾਰ ਬਣਾਏਗਾ : ਰਾਜੇਵਾਲ
ਸੰਯੁਕਤ ਸਮਾਜ ਮੋਰਚਾ ਜਿੱਤ ਹਾਸਲ ਕਰ ਕੇ ਸਰਕਾਰ ਬਣਾਏਗਾ : ਰਾਜੇਵਾਲ
ਚੰਡੀਗੜ੍ਹ, 24 ਜਨਵਰੀ (ਭੁੱਲਰ) : ਸੰਯੁਕਤ ਸਮਾਜ ਮੋਰਚਾ ਵਲੋਂ ਪੰਜਾਬ ਵਿਚ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੀ ਜਾ ਰਹੀ ਹੈ ਅਤੇ ਸੰਯੁਕਤ ਸਮਾਜ ਮੋਰਚਾ ਨੇ ਬਹੁਤੀਆਂ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਵੀ ਕਰ ਦਿਤਾ ਹੈ।
ਇਸੇ ਦੌਰਾਨ ਅੱਜ ਸੰਯੁਕਤ ਸਮਾਜ ਮੋਰਚਾ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ 7 ਬੁਲਾਰਿਆਂ ਦੇ ਨਾਵਾਂ ਦਾ ਐਲਾਨ ਵੀ ਕੀਤਾ ਹੈ। ਇਨ੍ਹਾਂ ਬੁਲਾਰਿਆਂ ਵਿਚ ਪ੍ਰੋ. ਸੰਤੋਖ ਸਿੰਘ, ਤਰਲੋਚਨ ਸਿੰਘ ਲਾਲੀ, ਪ੍ਰੋ. ਜਗਰੂਪ ਸਿੰਘ, ਜੰਗਵੀਰ ਸਿੰਘ ਚੌਹਾਨ, ਮੁਕੇਸ਼ ਚੰਦਰ ਸ਼ਰਮਾ, ਮਨਜੀਤ ਸਿੰਘ ਰਾਏ ਅਤੇ ਪ੍ਰੋ. ਮਨਜੀਤ ਸਿੰਘ ਦਾ ਨਾਮ ਸ਼ਾਮਲ ਹੈ।
ਇਸ ਤੋਂ ਪਹਿਲਾਂ ਬਲਬੀਰ ਸਿੰਘ ਰਾਜੇਵਾਲ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਪੰਜਾਬ ਵਿਚ ਜਿੱਤ ਪ੍ਰਾਪਤ ਕਰ ਕੇ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਅਸੀਂ ਸਿਆਸਤ ਵਿਚ ਸੱਤਾ ਦਾ ਸੁੱਖ ਭੋਗਣ ਲਈ ਨਹੀਂ ਆਏ, ਸਗੋਂ ਪੰਜਾਬ ਨੂੰ ਬਚਾਉਣ ਅਤੇ ਸਿਸਟਮ ਵਿਚ ਸੁਧਾਰ ਕਰਨ ਲਈ ਆਏ ਹਾਂ। ਉਨ੍ਹਾਂ ਇਹ ਵੀ ਦਸਿਆ ਕਿ ਸੰਯੁਕਤ ਸਮਾਜ ਮੋਰਚੇ ਦਾ ਗੁਰਨਾਮ ਸਿੰਘ ਚਡੂਨੀ ਦੀ ਪਾਰਟੀ ਨਾਲ ਸਮਝੌਤਾ ਹੈ ਅਤੇ ਚਡੂਨੀ ਦੀ ਪਾਰਟੀ ਨੂੰ 10 ਸੀਟਾਂ ਦਿਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਸੰਯੁਕਤ ਸਮਾਜ ਮੋਰਚਾ ਅਤੇ ਉਨ੍ਹਾਂ ਦੇ ਸਹਿਯੋਗੀ ਹੁਣ ਤਕ 90 ਦੇ ਕਰੀਬ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰ
ਚੁੱਕੇ ਹਨ।