ਐਡਵੋਕੇਟ ਸਿਮਰਨਜੀਤ ਕੌਰ ਗਿੱਲ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਮੈਂਬਰ ਨਿਯੁਕਤ
ਐਡਵੋਕੇਟ ਗਿੱਲ ਇਸ ਸਮੇਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਬਤੌਰ ਵਕੀਲ ਸੇਵਾਵਾਂ ਨਿਭਾਅ ਰਹੇ ਹਨ।
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਐਡਵੋਕੇਟ ਸਿਮਰਨਜੀਤ ਕੌਰ ਗਿੱਲ ਨੂੰ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਐਡਵੋਕੇਟ ਗਿੱਲ ਇਸ ਸਮੇਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਬਤੌਰ ਵਕੀਲ ਸੇਵਾਵਾਂ ਨਿਭਾਅ ਰਹੇ ਹਨ।
ਇਹ ਵੀ ਪੜ੍ਹੋ: ਇਟਲੀ ’ਚ ਮਾਰੇ ਗਏ ਨੌਜਵਾਨ ਦੀ ਦੇਹ 15 ਮਹੀਨਿਆਂ ਬਾਅਦ ਪਹੁੰਚੀ ਪਿੰਡ, ਸਵਾ ਸਾਲਾ ਪੁੱਤ ਨੇ ਚਿਖਾ ਨੂੰ ਕੀਤਾ ਅਗਨ ਭੇਟ
ਸਿਮਰਨਜੀਤ ਕੌਰ ਗਿੱਲ ਦੀ ਨਿਯੁਕਤੀ ਮਗਰੋਂ ਵਕਲੀ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਿਮਰਨਜੀਤ ਕੌਰ ਗਿੱਲ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਉਹ ਲੜਕੀਆਂ ਨਾਲ ਹੋ ਰਹੇ ਅੱਤਿਆਚਾਰ ਨੂੰ ਰੋਕਣ ਲਈ ਦਿਨ-ਰਾਤ ਕੰਮ ਕਰਨਗੇ।
ਇਹ ਵੀ ਪੜ੍ਹੋ: ਆਸ਼ੀਸ਼ ਮਿਸ਼ਰਾ ਨੂੰ ਮਿਲੀ 8 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ, ਯੂਪੀ ਜਾਂ ਦਿੱਲੀ ਵਿਚ ਰਹਿਣ ’ਤੇ ਰੋਕ
ਸਿਮਰਨਜੀਤ ਕੌਰ ਗਿੱਲ ਦੀ ਇਸ ਨਿਯੁਕਤੀ ’ਤੇ ਹਾਈ ਕੋਰਟ ਦੇ ਐਡਵੋਕੇਟ ਮਨਪ੍ਰੀਤ ਸਿੰਘ ਧਾਲੀਵਾਲ, ਐਡਵੋਕੇਟ ਪਰਮਪ੍ਰੀਤ ਸਿੰਘ ਬਾਜਵਾ ਤੋਂ ਇਲਾਵਾ ਪੇਰੈਂਟਸ ਵੈੱਲਫੇਅਰ ਐਸੋਸੀਏਸ਼ਨ ਮੋਗਾ ਦੇ ਸੰਸਥਾਪਕ ਅਤੇ ਚੇਅਰਮੈਨ ਗੈਰੀ ਪਟਵਾਰੀ ਨੇ ਵੀ ਉਹਨਾਂ ਨੂੰ ਵਧਾਈ ਦਿੱਤੀ।