26 ਜਨਵਰੀ ਨੂੰ 12.15 ਵਜੇ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ, ਨਰਿੰਦਰ ਲਾਲੀ ਨੇ ਕੀਤਾ ਦਾਅਵਾ
ਨਵਜੋਤ ਸਿੰਘ ਸਿੱਧੂ ਦੇ ਖਾਸ ਮਖਾਸ ਅਤੇ ਸਿਟੀ ਕਾਂਗਰਸ ਪਟਿਆਲਾ ਦੇ ਸਾਬਕਾ ਪ੍ਰਧਾਨ ਨਰਿੰਦਰ ਲਾਲੀ ਨੇ ਇਹ ਦਾਅਵਾ ਕੀਤਾ ਹੈ।
ਪਟਿਆਲਾ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਆਗੂ ਨਵਜੋਤ ਸਿੰਘ ਸਿੱਧੂ 26 ਜਨਵਰੀ ਨੂੰ ਦੁਪਹਿਰ 12.15 ਵਜੇ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਰਹੇ ਹਨ। ਨਵਜੋਤ ਸਿੰਘ ਸਿੱਧੂ ਦੇ ਖਾਸ ਮਖਾਸ ਅਤੇ ਸਿਟੀ ਕਾਂਗਰਸ ਪਟਿਆਲਾ ਦੇ ਸਾਬਕਾ ਪ੍ਰਧਾਨ ਨਰਿੰਦਰ ਲਾਲੀ ਨੇ ਇਹ ਦਾਅਵਾ ਕੀਤਾ ਹੈ।
ਇਹ ਵੀ ਪੜ੍ਹੋ: ਇਟਲੀ ’ਚ ਮਾਰੇ ਗਏ ਨੌਜਵਾਨ ਦੀ ਦੇਹ 15 ਮਹੀਨਿਆਂ ਬਾਅਦ ਪਹੁੰਚੀ ਪਿੰਡ, ਸਵਾ ਸਾਲਾ ਪੁੱਤ ਨੇ ਚਿਖਾ ਨੂੰ ਕੀਤਾ ਅਗਨ ਭੇਟ
ਉਹਨਾਂ ਕਿਹਾ ਕਿ ਕਾਂਗਰਸ ਨੇ ਵੀ ਨਵਜੋਤ ਸਿੱਧੂ ਦੇ ਸਵਾਗਤ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਨਰਿੰਦਰ ਲਾਲੀ ਨੇ ਨਵਜੋਤ ਸਿੱਧੂ ਦੇ ਸਵਾਗਤ ਦੀਆਂ ਤਿਆਰੀਆਂ ਦਾ ਜ਼ਿੰਮਾ ਸੰਭਾਲ ਲਿਆ ਹੈ। ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੱਧੂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਖੰਡਾ ਚੌਕ ਤੋਂ ਹੁੰਦੇ ਹੋਏ ਲੀਲਾ ਭਵਨ ਬਾਰਾਦਰੀ ਵਿਖੇ ਆਪਣੀ ਰਿਹਾਇਸ਼ 'ਤੇ ਪਹੁੰਚਣਗੇ। ਨਰਿੰਦਰ ਲਾਲੀ ਨੇ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਦਾ ਸਵਾਗਤ ਬੜੇ ਉਤਸ਼ਾਹ ਨਾਲ ਕੀਤਾ ਜਾਵੇਗਾ। ਸਿੱਧੂ ਦੁਪਹਿਰ ਨੂੰ ਆਪਣੀ ਰਿਹਾਇਸ਼ 'ਤੇ ਪ੍ਰੈੱਸ ਕਾਨਫਰੰਸ ਵੀ ਕਰਨਗੇ।