ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਲੋਂ ਅਸ਼ੀਸ਼ ਮਿਸ਼ਰਾ ਨੂੰ ਅੰਤ੍ਰਿਮ ਜ਼ਮਾਨਤ ਦੇਣ ਦੀ ਨਿਖੇਧੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਿਰਦੋਸ਼ ਕਿਸਾਨਾਂ ਨੂੰ ਬਗੈਰ ਸ਼ਰਤ ਰਿਹਾਅ ਕਰਨ ਦੀ ਕੀਤੀ ਮੰਗ

Representational Image

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੇੜੀ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅੰਤ੍ਰਿਮ ਜ਼ਮਾਨਤ ਦੇਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਇਸ ਫੈਸਲੇ ਦੀ ਨਿਖੇਧੀ ਕੀਤੀ ਹੈ। 

ਸੰਯੁਕਤ ਕਿਸਾਨ ਮੋਰਚਾ ਦੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲ੍ਹੀ ਨੰਗਲ ਅਤੇ ਰਛਪਾਲ ਸਿੰਘ ਨੇ ਮਿਸ਼ਰਾ ਨੂੰ ਦਿੱਤੀ ਜ਼ਮਾਨਤ ਨੂੰ ਰੱਦ ਕਰਨ ਅਤੇ ਨਿਰਦੋਸ਼ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਲਾਮਿਸਾਲ ਕਾਰਗੁਜ਼ਾਰੀ ਵਾਲੇ ਭਾਰਤ ਦੇ 22 ਅਫ਼ਸਰਾਂ ਵਿਚ ਸ਼ਾਮਲ 

ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ  ਨੇ ਕਿਹਾ ਕਿ ਅਦਾਲਤ ਦੇ ਫੈਸਲੇ ਵਿਚ ਭਾਵੇਂ ਬਹੁਤ ਸਾਰੀਆਂ ਸ਼ਰਤਾਂ ਲਗਾਈਆਂ ਗਈਆਂ ਹਨ ਪ੍ਰੰਤੂ ਇਸ ਦੇ ਬਾਵਜੂਦ ਸਵਾਲ ਖੜ੍ਹਾ ਹੁੰਦਾ ਹੈ ਕੀ ਅਦਾਲਤਾਂ ਸਾਲਾਂਬੱਧੀ ਜ਼ਮਾਨਤਾਂ ਤੋਂ ਬਗ਼ੈਰ ਜਾਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਿਰਾਸਤੀ ਅਤੇ ਕੈਦੀਆਂ ਲਈ ਵੀ ਇਹ ਮਾਪਦੰਡ ਵਰਤਣਗੀਆਂ? ਕਿਸਾਨ ਆਗੂਆਂ ਨੇ ਕਿਹਾ ਕਿ ਇਸ ਫੈਸਲੇ ਨੇ ਦੱਸਿਆ ਹੈ ਕਿ ਅਦਾਲਤ ਦੇ ਫੈਸਲੇ ਤਾਕਤਵਰਾਂ ਅਤੇ ਅਮੀਰਾਂ ਲਈ ਹੋਰ ਅਤੇ ਸਾਧਨਹੀਣ ਲੋਕਾਂ ਲਈ ਪੱਖਪਾਤੀ ਅਤੇ ਟੀਰੇ ਹੋ ਜਾਂਦੇ ਹਨ।