ਮੋਹਾਲੀ ਦੇ ਸੈਕਟਰ 89 ’ਚ ਤੇਜ਼ ਰਫਤਾਰ BMW ਗੱਡੀ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

16 ਸਾਲ ਦੇ ਸਾਹਿਬਪ੍ਰੀਤ ਸਿੰਘ ਦੀ ਮੌਤ, ਸਾਥੀ ਗੰਭੀਰ ਜ਼ਖਮੀ

A speeding BMW car hit a motorcyclist in Sector 89, Mohali

ਮੋਹਾਲੀ: ਮੋਹਾਲੀ ਦੇ ਸੈਕਟਰ 89 ਵਿਖੇ ਤੇਜ਼ ਰਫਤਾਰ ਬੀਐਮਡਬਲ ਗੱਡੀ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਮੋਟਰਸਾਈਕਲ ਸਵਾਰ 16 ਸਾਲਾ ਸਾਹਿਬਪ੍ਰੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਦੂਸਰਾ ਉਸ ਦਾ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਨੇੜੇ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹ ਅਜੇ ਵੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।

ਹਾਦਸੇ ਤੋਂ ਬਾਅਦ ਕਾਰ ਦੋ ਤਿੰਨ ਪਲਟੀਆਂ ਮਾਰਦੀ ਹੋਈ ਪੁੱਠੀ ਹੋ ਗਈ। ਰਾਹਗੀਰਾਂ ਵੱਲੋਂ ਚਾਲਕ ਨੂੰ ਬਾਹਰ ਕੱਢਿਆ ਗਿਆ। ਫਿਲਹਾਲ ਪੁਲਿਸ ਇਸ ਬਾਰੇ ਕੁਝ ਬੋਲਣ ਨੂੰ ਤਿਆਰ ਨਹੀਂ ਹੈ। ਉਹਨਾਂ ਦਾ ਕਹਿਣਾ ਹੈ ਕਿ ਜ਼ਖਮੀ ਜਦੋਂ ਬਿਆਨ ਦੇਣ ਲਾਇਕ ਹੋ ਜਾਵੇਗਾ, ਤਾਂ ਫਿਰ ਉਸ ਤੋਂ ਬਾਅਦ ਉਸ ਦੇ ਬਿਆਨਾਂ ਦੇ ਆਧਾਰ ਤੇ ਹੀ ਅਗਲੀ ਕਾਰਵਾਈ ਕਰ ਦਿੱਤੀ ਜਾਵੇਗੀ। ਫਿਲਹਾਲ ਪੁਲਿਸ ਨੇ ਵਾਹਨ ਨੂੰ ਕਬਜ਼ੇ ਵਿੱਚ ਲੈ ਲਿਆ ਹੈ।